ਕਾਰ ਸਵਾਰ 3 ਹਥਿਆਰਬੰਦ ਵਿਅਕਤੀਆਂ ਨੇ ਪਿਓ-ਪੁੱਤ ’ਤੇ ਚਲਾਈਆਂ ਗੋਲੀਆਂ

Wednesday, Sep 01, 2021 - 01:37 PM (IST)

ਕਾਰ ਸਵਾਰ 3 ਹਥਿਆਰਬੰਦ ਵਿਅਕਤੀਆਂ ਨੇ ਪਿਓ-ਪੁੱਤ ’ਤੇ ਚਲਾਈਆਂ ਗੋਲੀਆਂ

ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਜਵੜ ਖੁਰਦ ਨਜ਼ਦੀਕ ਕਾਰ ਸਵਾਰ 3 ਹਥਿਆਰਬੰਦ ਵਿਅਕਤੀਆਂ ਵਲੋਂ ਪਿਓ-ਪੁੱਤ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਚੱਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਇਸ ਸਬੰਧੀ ਥਾਣਾ ਝਬਾਲ ਪੁਲਸ ਨੇ 3 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ 3 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ,ਤੋੜੇ ਸ਼ੀਸ਼ੇ (ਤਸਵੀਰਾਂ)

ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਦਿਲਬਾਗ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਪੰਜਵੜ ਖੁਰਦ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਬੇਟੇ ਸ਼ੁੱਭਪਾਲ ਸਿੰਘ ਨਾਲ ਦੁਕਾਨ ਬੰਦ ਕਰ ਕੇ ਆਪਣੇ ਮੋਟਰ ਸਾਈਕਲ ’ਤੇ ਆਪਣੇ ਘਰ ਨੂੰ ਜਾ ਰਹੇ ਸੀ। ਜਦੋਂ ਉਹ ਆਪਣੇ ਘਰ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਇਕ ਸਵਿਫ਼ਟ ਡਿਜਾਇਰ ਕਾਰ ਆਈ, ਜਿਸ ’ਚ ਸਵਾਰ 3 ਵਿਅਕਤੀਆਂ ਨੇ ਆਪਣੇ ਪਿਸਟਲ ਨਾਲ ਉਸ ਦੇ ਪੈਰਾਂ ’ਚ ਗੋਲੀ ਚਲਾਈ, ਜੋ ਜ਼ਮੀਨ ’ਤੇ ਲੱਗੀ ਅਤੇ ਫਿਰ ਹਵਾਈ ਫਾਇਰ ਕਰਦੇ ਸ਼ੁਰੂ ਕਰ ਦਿੱਤੇ। ਸਾਡੇ ਵੱਲੋਂ ਰੌਲਾ ਪਾਏ ਜਾਣ ’ਤੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਸਬ-ਇੰਸਪੈਕਟਰ ਕੁਲਦੀਪ ਰਾਏ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ 3 ਅਣਪਛਾਤੇ ਲੋਕਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ -  ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)


author

rajwinder kaur

Content Editor

Related News