ਪਾਕਿ ''ਚ ਹਥਿਆਰਬੰਦ ਵਿਅਕਤੀਆਂ ਨੇ ਇਕ ਕਸਟਮ ਅਧਿਕਾਰੀ ਸਣੇ 10 ਲੋਕਾਂ ਨੂੰ ਕੀਤਾ ਅਗਵਾ

06/21/2024 6:43:16 PM

ਗੁਰਦਾਸਪੁਰ, ਪਾਕਿਸਤਾਨ (ਵਿਨੋਦ)- ਪਾਕਿਸਤਾਨ ਵਿਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਸੂਬਾਈ ਰਾਜਧਾਨੀ ਕਵੇਟਾ ਦੇ ਬਾਹਰਵਾਰ ਪਿਕਨਿਕ ਸਥਾਨ ਸ਼ਾਬਾਨ ਤੋਂ ਇਕ ਕਸਟਮ ਅਧਿਕਾਰੀ ਸਮੇਤ ਘੱਟੋ-ਘੱਟ 10 ਲੋਕਾਂ ਨੂੰ ਅਗਵਾ ਕਰ ਲਿਆ। ਸਰਹੱਦ ਪਾਰਲੇ ਸੂਤਰਾਂ ਮੁਤਾਬਕ ਸ਼ਬਾਨ ਇਲਾਕੇ ’ਚ ਵੱਡੀ ਗਿਣਤੀ ’ਚ ਲੋਕ ਪਿਕਨਿਕ ਮਨਾਉਣ ਆਏ ਸਨ, ਜਿਸ ਦੌਰਾਨ ਹਥਿਆਰਬੰਦ ਵਿਅਕਤੀਆਂ ਦੇ ਇਕ ਸਮੂਹ ਨੇ ਲੋਕਾਂ ਨੂੰ ਘੇਰ ਲਿਆ ਅਤੇ ਪਿਕਨਿਕ ਮਨਾਉਣ ਵਾਲਿਆਂ ਦੇ ਰਾਸ਼ਟਰੀ ਪਛਾਣ ਪੱਤਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ।

ਸੂਤਰਾਂ ਅਨੁਸਾਰ ਹਥਿਆਰਬੰਦ ਵਿਅਕਤੀਆਂ ਨੇ 14 ਲੋਕਾਂ ਨੂੰ ਹੋਰ ਪਿਕਨਿਕਰਾਂ ਤੋਂ ਵੱਖ ਕੀਤਾ ਅਤੇ ਉਨ੍ਹਾਂ ਦੇ ਸ਼ਨਾਖਤੀ ਕਾਰਡਾਂ ’ਤੇ ਪੰਜਾਬ ਦਾ ਪਤਾ ਲੱਭਣ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਅਣਦੱਸੀ ਥਾਂ ’ਤੇ ਲੈ ਗਏ। ਇਕ ਚਸ਼ਮਦੀਦ ਨੇ ਦੱਸਿਆ ਕਿ ਬੰਦੂਕਧਾਰੀਆਂ ਨੇ ਬਾਅਦ ਵਿੱਚ ਚਾਰ ਲੋਕਾਂ ਨੂੰ ਛੱਡ ਦਿੱਤਾ, ਪਰ 10 ਲੋਕਾਂ ਨੂੰ ਲੈ ਗਏ ਜਿਨ੍ਹਾਂ ਦੇ ਰਾਸ਼ਟਰੀ ਪਛਾਣ ਪੱਤਰਾਂ ਵਿੱਚ ਪੰਜਾਬ ਦਾ ਪਤਾ ਦਿਖਾਇਆ ਗਿਆ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ਬਾਨ ’ਚ ਪਿਕਨਿਕ ’ਤੇ ਗਏ 10 ਅਗਵਾ ਕੀਤੇ ਗਏ ਲੋਕਾਂ ’ਚ ਇਕ ਕਸਟਮ ਅਧਿਕਾਰੀ ਵੀ ਸ਼ਾਮਲ ਸੀ। 

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਨਿਹੰਗ ਸਿੰਘਾਂ ਤੇ ਪੁਲਸ ਵਿਚਾਲੇ ਝੜਪ

ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ’ਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਗਵਾਕਾਰਾਂ ਦਾ ਪਤਾ ਲਗਾਉਣ ਲਈ ਨੇੜਲੇ ਪਹਾੜੀ ਖੇਤਰ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਸੂਤਰਾਂ ਮੁਤਾਬਕ ਸੁਰੱਖਿਆ ਬਲਾਂ ਨੇ ਪੁੱਛਗਿੱਛ ਲਈ ਘੱਟੋ-ਘੱਟ ਛੇ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ ਹੈ। ਇਸ ਦੌਰਾਨ ਪਾਬੰਦੀਸ਼ੁਦਾ ਬਲੋਚ ਲਿਬਰੇਸ਼ਨ ਆਰਮੀ ਨੇ ਸ਼ਬਾਨ ਤੋਂ 10 ਲੋਕਾਂ ਨੂੰ ਅਗਵਾ ਕਰਨ ਦੀ ਜ਼ਿੰਮੇਵਾਰੀ ਲਈ ਹੈ। ਗੈਰ-ਕਾਨੂੰਨੀ ਸੰਗਠਨ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੇ ਫਤਿਹ ਦਸਤੇ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ-  ਹੈਰਾਨੀਜਨਕ ਖ਼ੁਲਾਸਾ: ਹਵਾ ਦੇ ਪ੍ਰਦੂਸ਼ਣ ਨਾਲ ਭਾਰਤ ’ਚ ਹੋਈਆਂ 23 ਲੱਖ ਮੌਤਾਂ, ਸੰਤ ਸੀਚੇਵਾਲ ਨੇ ਜਤਾਈ ਚਿੰਤਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News