ਹਥਿਆਰਬੰਦ ਬਦਮਾਸ਼ਾਂ ਨੇ ਸ਼ਰਾਬ ਦੀ ਦੁਕਾਨ ''ਤੇ ਕੀਤੀ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

Saturday, Sep 21, 2024 - 02:39 AM (IST)

ਹਥਿਆਰਬੰਦ ਬਦਮਾਸ਼ਾਂ ਨੇ ਸ਼ਰਾਬ ਦੀ ਦੁਕਾਨ ''ਤੇ ਕੀਤੀ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ

ਚੰਡੀਗੜ੍ਹ - ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਬੋਹੜ ਪਿੰਡ ਨੇੜੇ ਇਕ ਸ਼ਰਾਬ ਦੀ ਦੁਕਾਨ 'ਤੇ ਤਿੰਨ ਤੋਂ ਚਾਰ ਅਣਪਛਾਤੇ ਹਥਿਆਰਬੰਦ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਘਟਨਾ 'ਚ ਦੋ ਲੋਕ ਜ਼ਖਮੀ ਵੀ ਹੋਏ ਹਨ।

ਪੁਲਸ ਬੁਲਾਰੇ ਨੇ ਕਿਹਾ, "ਘਟਨਾ ਵੀਰਵਾਰ ਰਾਤ ਨੂੰ ਵਾਪਰੀ ਜਦੋਂ ਕੁਝ ਲੋਕ ਸ਼ਰਾਬ ਦੀ ਦੁਕਾਨ 'ਤੇ ਬੈਠੇ ਸਨ।" ਉਨ੍ਹਾਂ ਦੱਸਿਆ ਕਿ ਮੋਟਰਸਾਈਕਲ 'ਤੇ ਸਵਾਰ ਤਿੰਨ ਤੋਂ ਚਾਰ ਬਦਮਾਸ਼ ਉੱਥੇ ਪਹੁੰਚੇ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ।


author

Inder Prajapati

Content Editor

Related News