ਅਰਮੀਨੀਆ ਦੇ ਵਰਕ ਪਰਮਿਟ ਦੀ ਥਾਂ ਲਗਵਾ ''ਤਾ ਟੂਰਿਸਟ ਵੀਜ਼ਾ, 4 ਲੱਖ ਡਕਾਰ ਗਏ ਟ੍ਰੈਵਲ ਏਜੰਟ

Monday, Dec 02, 2024 - 07:33 AM (IST)

ਅਰਮੀਨੀਆ ਦੇ ਵਰਕ ਪਰਮਿਟ ਦੀ ਥਾਂ ਲਗਵਾ ''ਤਾ ਟੂਰਿਸਟ ਵੀਜ਼ਾ, 4 ਲੱਖ ਡਕਾਰ ਗਏ ਟ੍ਰੈਵਲ ਏਜੰਟ

ਲੁਧਿਆਣਾ (ਅਨਿਲ) : ਥਾਣਾ ਮੇਹਰਬਾਨ ਦੀ ਪੁਲਸ ਨੇ ਵਿਦੇਸ਼ ਵਿਚ ਵਰਕ ਪਰਮਿਟ ਲਗਵਾਉਣ ਦੇ ਨਾਂ ’ਤੇ 4 ਲੱਖ ਰੁਪਏ ਦੀ ਸਾਜ਼ਿਸ਼ ਕਰਦੇ ਹੋਏ ਧੋਖਾਧੜੀ ਕਰਨ ਦਾ ਕੇਸ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪਿੰਡ ਗੜ੍ਹੀ ਦੇ ਰਹਿਣ ਵਾਲੇ ਮਲਕੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੇ 23 ਜੂਨ 2023 ਨੂੰ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਦੱਸਿਆ ਸੀ ਕਿ ਉਸ ਨੇ ਆਪਣੇ ਲੜਕੇ ਸੁਖਵਿੰਦਰ ਸਿੰਘ ਨੂੰ ਅਰਮੀਨੀਆ ਵਿਚ ਵਰਕ ਪਰਮਿਟ ’ਤੇ ਭੇਜਣ ਲਈ ਟ੍ਰੈਵਲ ਏਜੰਟ ਕਾਬਲ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਮਿਓਵਾਲ ਅਤੇ ਜਤਿੰਦਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਗੁੜਗਾਂਵ ਨਾਲ ਗੱਲ ਕੀਤੀ ਸੀ ਜਿਸ ਕਾਰਨ ਉਕਤ ਲੋਕਾਂ ਨੇ ਉਸ ਤੋਂ 4 ਲੱਖ ਰੁਪਏ ਵਸੂਲੇ ਪਰ ਜਦੋਂ ਉਕਤ ਲੋਕਾਂ ਨੇ ਉਸ ਦੇ ਬੇਟੇ ਨੂੰ ਵਿਦੇਸ਼ ਭੇਜਿਆ ਤਾਂ ਉਸ ਦੇ ਪਾਸਪੋਰਟ ’ਤੇ ਵਰਕ ਪਰਮਿਟ ਦੀ ਬਜਾਏ ਟੂਰਿਸਟ ਵੀਜ਼ਾ ਲਗਵਾ ਦਿੱਤਾ ਗਿਆ।

ਇਸ ਤੋਂ ਬਾਅਦ ਜਦੋਂ ਉਸ ਦਾ ਲੜਕਾ ਸੁਖਵਿੰਦਰ ਸਿੰਘ ਅਰਮੀਨੀਆ ਪੁੱਜਾ ਤਾਂ ਉਥੇ ਉਕਤ ਲੋਕਾਂ ਨੇ ਉਸ ਦੇ ਟੂਰਿਸਟ ਵੀਜ਼ੇ ਨੂੰ ਵਰਕ ਪਰਮਿਟ ਵਿਚ ਤਬਦੀਲ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਲੋਕਾਂ ਨੇ ਉਸ ਦੇ ਲੜਕੇ ਦਾ ਵੀਜ਼ਾ ਚੇਂਜ ਨਹੀਂ ਕਰਵਾਇਆ। ਇਸ ਤੋਂ ਬਾਅਦ ਉਸ ਨੇ ਆਪਣੇ ਬੇਟੇ ਸੁਖਵਿੰਦਰ ਸਿੰਘ ਨੂੰ ਵਾਪਸ ਬੁਲਾ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੀੜਤ ਮਲਕੀਤ ਸਿੰਘ ਨੇ ਉਕਤ ਲੋਕਾਂ ਤੋਂ ਆਪਣੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : 15 ਸਾਲਾਂ 'ਚ 200 HIV ਪਾਜ਼ੇਟਿਵ ਦੇ ਹੋਏ ਵਿਆਹ, ਪੈਦਾ ਹੋਏ 64 ਬੱਚਿਆਂ 'ਚੋਂ 62 ਸਿਹਤਮੰਦ

ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਕੀਤੀ ਅਤੇ ਮੁਲਜ਼ਮ ਕਾਬਲ ਸਿੰਘ ਅਤੇ ਜਤਿੰਦਰ ਸਿੰਘ ਦੇ ਖਿਲਾਫ ਸਾਜ਼ਿਸ਼ ਤਹਿਤ ਧੋਖਾਧੜੀ ਕਰਨ ਅਤੇ ਇੰਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਪੁਲਸ ਨੇ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Sandeep Kumar

Content Editor

Related News