ਅਸਲਾ ਕੇਸ 'ਚੋਂ ਬਰੀ ਹੋਣ ਤੋਂ ਬਾਅਦ ਜਾਣੋ ਕੀ ਬੋਲੇ ਦਾਦੂਵਾਲ (ਵੀਡੀਓ)

12/05/2018 1:11:04 PM

ਮਾਨਸਾ(ਬਿਊਰੋ)— ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਅਕਾਲੀ-ਭਾਜਪਾ ਸਰਕਾਰ ਸਮੇਂ ਥਾਣਾ ਸਦਰ ਮਾਨਸਾ ਵਿਚ 27 ਅਗਸਤ 2014 ਨੂੰ ਧਾਰਾ 420, 468, 471, 25, 54, 59 ਅਸਲਾ ਐਕਟ ਤਹਿਤ ਦਰਜ ਹੋਏ ਮਾਮਲੇ ਵਿਚੋਂ ਅਦਾਲਤ ਨੇ ਬਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਜਦੋਂ ਮਾਨਸਾ ਪੁਲਸ ਨੇ ਦਾਦੂਵਾਲ ਵਿਰੁੱਧ ਮਾਮਲਾ ਦਰਜ ਕੀਤਾ ਸੀ ਉਦੋਂ ਦਾਦੂਵਾਲ ਕਸਬਾ ਭੀਖੀ ਦੇ ਪੁਲਸ ਸਟੇਸ਼ਨ ਵਿਚ ਕਿਸੇ ਹੋਰ ਮਾਮਲੇ ਵਿਚ ਹਿਰਾਸਤ ਵਿਚ ਸਨ। ਮੰਗਲਵਾਰ ਨੂੰ ਵਧੀਕ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਅਮਰਿੰਦਰ ਪਾਲ ਸਿੰਘ ਦੀ ਅਦਾਲਤ ਨੇ ਦਾਦੂਵਾਲ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ।

ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਸ ਸਮੇਂ ਦੀ ਅਕਾਲੀ ਸਰਕਾਰ ਦੇ ਇਸ਼ਾਰੇ 'ਤੇ ਝੂਠਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਲੰਬੀ ਖੱਜਲ-ਖੁਆਰੀ ਤੋਂ ਬਾਅਦ ਸੱਚਾਈ ਦੀ ਜਿੱਤ ਹੋਈ ਹੈ। ਦਾਦੂਵਾਲ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਵਿਰੁੱਧ ਲੜਾਈ ਕਾਰਨ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾ ਦਿੱਤਾ। ਇਸ ਮੌਕੇ ਰਣਧੀਰ ਸਿੰਘ ਦਕੋਹਾ, ਮੱਖਣ ਸਿੰਘ ਮੱਲ ਵਾਲ, ਜਸਪ੍ਰੀਤ ਸਿੰਘ ਬਹਿਣੀਵਾਲ, ਗੁਰਸੇਵਕ ਸਿੰਘ ਤਖਤੂਪੁਰਾ ਅਤੇ ਜਗਰੂਪ ਸਿੰਘ ਬਾਜਵਾ ਵੀ ਹਾਜ਼ਰ ਸਨ।

cherry

This news is Content Editor cherry