ਅਸਲਾ ਧਾਰਕ ਜ਼ਰਾ ਦੇਣ ਧਿਆਨ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਹੋਈਆਂ ਹਦਾਇਤਾਂ

Tuesday, Mar 12, 2024 - 04:29 PM (IST)

ਲੁਧਿਆਣਾ (ਮੁਨੀਸ਼) : ਸਾਲ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ 'ਚ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਲੁਧਿਆਣਾ ਪ੍ਰਸ਼ਾਸਨ ਵੱਲੋਂ ਵੀ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਅਸਲਾ ਜਮ੍ਹਾਂ ਕਰਵਾਉਣ ਕਿਉਂਕਿ ਚੋਣ ਜ਼ਾਬਤਾ ਲੱਗਣ ਨਾਲ ਅਸਲਾ ਜਮ੍ਹਾਂ ਕਰਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, PSEB ਨੇ ਦੇ ਦਿੱਤੀ ਆਖ਼ਰੀ ਤਾਰੀਖ਼

ਜੇਕਰ ਕੋਈ ਅਸਲਾ ਧਾਰਕ ਆਪਣਾ ਅਸਲਾ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਲਾਇਸੈਂਸ ਵੀ ਰੱਦ ਹੋ ਸਕਦਾ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਅਸਲਾ ਬ੍ਰਾਂਚ ਦੇ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਲੁਧਿਆਣਾ ਪੁਲਸ ਕਮਿਸ਼ਨਰੇਟ 'ਚ 16293 ਅਸਲਾ ਧਾਰਕ ਹਨ। ਇਨ੍ਹਾਂ ਕੋਲ 19447 ਅਸਲੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਣ ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ, 14 ਮਾਰਚ ਨੂੰ ਪਾਰਟੀ 'ਚ ਹੋ ਸਕਦੇ ਨੇ ਸ਼ਾਮਲ

ਉਨ੍ਹਾਂ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਅਸਲੇ ਨੂੰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਸ 'ਤੇ ਬਣਦੀ ਕਾਰਵਾਈ ਹੋਵੇਗੀ ਅਤੇ ਉਸ ਦਾ ਅਸਲਾ ਲਾਇਸੈਂਸ ਵੀ ਰੱਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੇ ਆਪਣੇ ਕੋਲ ਅਸਲਾ ਰੱਖਣਾ ਹੈ ਤਾਂ ਉਸ ਨੂੰ ਇਸ ਦੇ ਸਬੰਧ ਵਿੱਚ ਦਰਖ਼ਾਸਤ ਦੇਣੀ ਹੋਵੇਗੀ। ਸਕੂਟਰਨੀ ਕਮੇਟੀ ਇਸ ਦਾ ਫ਼ੈਸਲਾ ਕਰੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News