ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
Tuesday, May 19, 2026 - 05:26 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਚੋਣਾਂ 26 ਮਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ (ਆਈ. ਏ. ਐੱਸ.) ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਨਗਰ ਕੌਂਸਲਾਂ ਦੀ ਹਦੂਦ ਅੰਦਰ ਸਾਰੇ ਲਾਇਸੈਂਸੀਆਂ ਵੱਲੋਂ ਹਥਿਆਰ ਚੁੱਕ ਕੇ ਚੱਲਣ, ਜਨਤਕ ਥਾਵਾਂ ਜਾਂ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ/ਨੁਮਾਇਸ਼ ਕਰਨ ’ਤੇ ਪੂਰਨ ਮਨਾਹੀ ਲਾ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ ਕੰਬਿਆ ਪੂਰਾ ਪਿੰਡ
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਸ ਕਰਮਚਾਰੀਆਂ (ਸਿਰਫ ਸਰਕਾਰੀ ਅਸਲਾ), ਬੈਂਕਾਂ/ਫੈਕਟਰੀਆਂ ਦੇ ਸਕਿਓਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜਰਾਂ, ਜਿਊਲਰਾਂ, ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਸ਼ੂਟਰਾਂ, ਜੈੱਡ ਪਲੱਸ ਸੁਰੱਖਿਆ ਪ੍ਰਾਪਤ ਵਿਅਕਤੀਆਂ ਅਤੇ ਅਦਾਲਤ ਤੋਂ ਨਿੱਜੀ ਸੁਰੱਖਿਆ ਲਈ ਹਥਿਆਰ ਦੀ ਇਜਾਜ਼ਤ ਪ੍ਰਾਪਤ ਲੋਕਾਂ ’ਤੇ ਲਾਗੂ ਨਹੀਂ ਹੋਵੇਗਾ। ਚੋਣਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਇਕ ਸਕ੍ਰੀਨਿੰਗ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਅਸਲਾ ਜਮ੍ਹਾ ਕਰਵਾਉਣ ਸਬੰਧੀ ਫੈਸਲਾ ਕਰੇਗੀ ਅਤੇ ਰਿਪੋਰਟ ਭੇਜੇਗੀ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹਿਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
