ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

Wednesday, Jun 03, 2026 - 07:15 PM (IST)

ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ (ਵੈੱਬ ਡੈਸਕ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 2.225 ਕਿਲੋਗ੍ਰਾਮ ਹੈਰੋਇਨ, 6 ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਰਹੱਦ ਪਾਰ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਕਥਿਤ ਤੌਰ 'ਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਣ ਲਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ। ਪੁਲਸ ਥਾਣਾ ਛੇਹਰਟਾ ਅਤੇ ਛਾਉਣੀ, ਅੰਮ੍ਰਿਤਸਰ ਵਿਖੇ ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।

ਇਹ ਵੀ ਪੜ੍ਹੋ: ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਵੱਡੀ ਚਿਤਾਵਨੀ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ਼ ਸੁੱਖ  ਅਤੇ ਹਰਜਿੰਦਰ ਸਿੰਘ ਉਰਫ਼ ਜਿੰਦਰ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦਿਹਾਤੀ ਖੇਤਰ ਦੇ ਰਹਿਣ ਵਾਲੇ ਹਨ। ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰਾਂ ਦੇ ਸੰਪਰਕ 'ਚ ਸਨ ਅਤੇ ਡਰੋਨ ਰਾਹੀਂ ਭੇਜੀਆਂ ਜਾਣ ਵਾਲੀਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਨੂੰ ਸਰਹੱਦ ਨੇੜੇ ਤੈਅ ਥਾਵਾਂ ਤੋਂ ਚੁੱਕ ਕੇ ਅੱਗੇ ਸਪਲਾਈ ਕਰਦੇ ਸਨ। 

ਪੁੱਛਗਿੱਛ ਦੌਰਾਨ ਪਹਿਲਾਂ ਹਰਜਿੰਦਰ ਤੋਂ ਚਾਰ ਪਿਸਤੌਲ ਅਤੇ ਬਾਅਦ 'ਚ ਹੋਰ ਦੋ ਪਿਸਤੌਲ ਬਰਾਮਦ ਕੀਤੇ ਗਏ। ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਇਸ ਕਾਰਵਾਈ ਨਾਲ ਨਾ ਸਿਰਫ਼ ਵੱਡੀ ਮਾਤਰਾ ਵਿੱਚ ਨਸ਼ਾ ਬਾਜ਼ਾਰ ਵਿੱਚ ਪਹੁੰਚਣ ਤੋਂ ਰੋਕਿਆ ਗਿਆ ਹੈ, ਸਗੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਨੂੰ ਵੀ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਇਸ ਮਾਮਲੇ ਵਿੱਚ ਹੋਰ ਵੀ ਮਹੱਤਵਪੂਰਨ ਸੁਰਾਗ ਮਿਲੇ ਹਨ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਮਾਮਲੇ ਸਬੰਧੀ ਥਾਣਾ ਛੇਹਰਟਾ ਅਤੇ ਥਾਣਾ ਕੈਂਟ ਅੰਮ੍ਰਿਤਸਰ ਵਿੱਚ ਕੇਸ ਦਰਜ ਕਰਕੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News