ਵੱਡੀ ਖ਼ਬਰ : ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਦੇ ਜ਼ਖ਼ੀਰੇ ਸਣੇ 2 ਕਾਬੂ

08/06/2023 5:01:54 AM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਮੱਧ ਪ੍ਰਦੇਸ਼ (ਐੱਮ. ਪੀ.) ਦੇ ਦੋ ਅਸਲਾ ਸਪਲਾਇਰਜ਼, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐੱਮ. ਪੀ. ਤੋਂ ਪੰਜਾਬ ਸਮੇਤ ਹੋਰਾਂ ਸੂਬਿਆਂ ਵਿਚ ਹਥਿਆਰ ਸਪਲਾਈ ਕਰਦੇ ਸਨ, ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗ੍ਰਿਫ਼ਤਾਰ

ਡੀ. ਜੀ. ਪੀ. ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਵਿਚ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।

ਇਹ ਖ਼ਬਰ ਵੀ ਪੜ੍ਹੋ : ਹੈੱਡਮਾਸਟਰ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਦਰਿੰਦਗੀ ਦੀਆਂ ਟੱਪੀਆਂ ਹੱਦਾਂ

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿਚ ਲਿਆਂਦੀ ਗਈ ਹੈ। ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਐੱਫ. ਆਈ. ਆਰ. ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਪਹਿਲਾਂ ਹੀ  ਦਰਜ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਤਾਬੜਤੋੜ ਗੋਲ਼ੀਆਂ

ਡੀ.ਜੀ.ਪੀ. ਨੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇਕ ਖੇਪ ਦਾ ਹਿੱਸਾ ਸਨ, ਜੋ ਅੰਤਰਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਨ੍ਹਾਂ ਸਪਲਾਇਰਾਂ ਦਾ ਐੱਮ. ਪੀ. ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਸੀ। ਇਸ ਪੁਖ਼ਤਾ ਜਾਣਕਾਰੀ ਤੋਂ ਬਾਅਦ ਸੀ.ਆਈ. ਜਲੰਧਰ ਦੀ ਟੀਮ ਮੰਗਲਵਾਰ ਨੂੰ ਐੱਮ.ਪੀ. ਪਹੁੰਚੀ ਅਤੇ ਦੋਵਾਂ ਹਥਿਆਰ ਸਪਲਾਇਰਜ਼ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿਚ ਕਾਮਯਾਬ ਰਹੀ। ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏ. ਆਈ. ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਹੋਣ ਦੀ ਪੂਰਨ ਸੰਭਾਵਨਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Manoj

This news is Content Editor Manoj