ਪੰਜਾਬ ''ਚ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼: ਗਿਰੋਹ ਦੇ 7 ਮੈਂਬਰਾਂ ਗ੍ਰਿਫਤਾਰ
Thursday, Oct 31, 2024 - 05:23 PM (IST)
ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਕਾਰਵਾਈ 'ਚ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਪਿਸਤੌਲ, 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਮੁਤਾਬਕ ਇਸ ਮੋਡਿਊਲ ਨੂੰ ਅਮਰੀਕਾ 'ਚ ਰਹਿਣ ਵਾਲਾ ਦਿਲਪ੍ਰੀਤ ਸਿੰਘ ਚਲਾ ਰਿਹਾ ਸੀ। ਇਸ ਦਾ ਮਕਸਦ ਵੱਖ-ਵੱਖ ਗਿਰੋਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨਾ ਸੀ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI
ਪੁਲਸ ਦੀ ਮੁਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਅੰਮ੍ਰਿਤਸਰ 'ਚ ਵੰਡਣ ਤੋਂ ਬਾਅਦ ਵੱਖ-ਵੱਖ ਗਿਰੋਹਾਂ ਨੂੰ ਪਹੁੰਚਾਉਂਦਾ ਸੀ। ਇਹ ਮਾਡਿਊਲ ਇਕ ਸੰਗਠਿਤ ਤਰੀਕੇ ਨਾਲ ਕੰਮ ਕਰ ਰਿਹਾ ਸੀ, ਜਿਸ ਵਿੱਚ ਨਾ ਸਿਰਫ਼ ਗਿਰੋਹਾਂ ਨੂੰ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ ਸਗੋਂ ਹੋਰ ਤਰ੍ਹਾਂ ਦੀ ਮਦਦ ਵੀ ਦਿੱਤੀ ਜਾਂਦੀ ਸੀ।
ਇਹ ਵੀ ਪੜ੍ਹੋ- ਸਾਈਬਰ ਕ੍ਰਾਇਮ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਖ਼ਬਰ, ਪੁਲਸ ਨੇ ਬਣਾਇਆ ਪਲਾਨ
ਇਨ੍ਹਾਂ 7 ਗਿਰੋਹ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਇਨ੍ਹਾਂ ਦੇ ਨੈੱਟਵਰਕ ਦਾ ਬਾਰੀਕੀ ਨਾਲ ਅਧਿਐਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਡਿਊਲ ਵਿਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਹ ਲੋਕ ਕਿਸ ਗੈਂਗ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਪੁਲਸ ਨੇ ਦੱਸਿਆ ਕਿ ਇਸ ਗਿਰੋਹ ਦੇ ਕੁਝ ਹੋਰ ਮੈਂਬਰਾਂ ਅਤੇ ਸੰਪਰਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ ਜੋ ਤਸਕਰੀ ਵਿਚ ਮਦਦ ਕਰ ਸਕਦੇ ਹਨ। ਇਸ ਮਾਮਲੇ 'ਚ ਇਸਲਾਮਾਬਾਦ ਥਾਣੇ 'ਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਨੇ ਕਿਹਾ ਕਿ ਇਹ ਇੱਕ ਵਿਆਪਕ ਅਤੇ ਸਟੀਕ ਯੋਜਨਾ ਦਾ ਹਿੱਸਾ ਹੈ, ਜਿਸ ਦੇ ਤਹਿਤ ਪੂਰੇ ਨੈੱਟਵਰਕ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਪੁਲਸ ਦੀ ਟੀਮ ਇਸ ਨੈੱਟਵਰਕ ਦੇ ਸਾਰੇ ਸੰਭਾਵੀ ਲਿੰਕਾਂ ਅਤੇ ਇਸ ਦੇ ਪਿੱਛੇ ਦੇ ਮਾਸਟਰਮਾਈਂਡ ਦਾ ਪਤਾ ਲਗਾਉਣ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ- ਕੈਲੀਫੋਰਨੀਆ ਦੇ ਨਗਰ ਕੀਰਤਨ 'ਚ ਹਮਲੇ ਦੇ ਖਦਸ਼ੇ 'ਤੇ SGPC ਮੈਂਬਰ ਗੁਰਚਰਨ ਗਰੇਵਾਲ ਨੇ ਜਿਤਾਈ ਚਿੰਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8