ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ
Monday, Jul 15, 2024 - 11:31 AM (IST)
 
            
            ਅੰਮ੍ਰਿਤਸਰ- ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਵਿਦੇਸ਼ੀ ਅੱਤਵਾਦੀ ਲਖਬੀਰ ਉਰਫ ਲੰਡਾ ਦੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੈਗਜ਼ੀਨਾਂ ਅਤੇ ਗੋਲਾ ਬਾਰੂਦ ਸਮੇਤ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ।
ਇਹ ਵੀ ਪੜ੍ਹੋ-ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ

ਉਨ੍ਹਾਂ ਅੱਗੇ ਦੱਸਿਆ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC)ਅੰਮ੍ਰਿਤਸਰ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਖ਼ਤਮ ਕਰਨ ਲਈ ਅੱਗਲੇ ਅਤੇ ਪਿੱਛਲੇ ਲਿੰਕ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ 'ਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਪੰਜਾਬ ਪੁਸਲ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ 100% ਵਚਨਬੱਧ ਹੈ।
ਇਹ ਵੀ ਪੜ੍ਹੋ-ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            