ਨੂਰਪੁਰ ਬੇਦੀ ਦੇ ਫ਼ੌਜੀ ਨੌਜਵਾਨ ਦੀ ਲੱਦਾਖ ਵਿਖੇ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

03/27/2024 6:33:25 PM

ਨੂਰਪੁਰ ਬੇਦੀ (ਅਵਿਨਾਸ਼ ਸ਼ਰਮਾ)- ਨੂਰਪੁਰ ਬੇਦੀ ਖੇਤਰ ਦੇ 24 ਸਾਲਾ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਦੀ ਸ਼ੱਕੀ ਹਾਲਾਤ ਅਧੀਨ ਲੇਹ ਲੱਦਾਖ ਵਿਖੇ 24 ਮਾਰਚ ਦੀ ਰਾਤ ਨੂੰ ਮੌਤ ਹੋ ਗਈ। ਫ਼ੌਜ ਵੱਲੋਂ ਨੌਜਵਾਨ ਦੀ ਮੌਤ ਦਾ ਕਾਰਨ ਖ਼ੁਦਕਸ਼ੀ ਦੱਸਿਆ ਜਾ ਰਿਹਾ ਹੈ, ਜਦੋਂ ਕਿ ਪਰਿਵਾਰਕ ਮੈਂਬਰ ਅਤੇ ਇਲਾਕਾ ਵਾਸੀ ਨੌਜਵਾਨ ਦੇ ਖ਼ੁਦਕਸ਼ੀ ਕਰਨ ਦੀ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹਨ। ਬੀਤੇ ਦਿਨ ਜਦੋਂ ਫ਼ੌਜ ਦੇ ਜਵਾਨ ਮ੍ਰਿਤਕ ਦੀ ਦੇਹ ਲੈ ਕੇ ਫ਼ੌਜੀ ਜਵਾਨ ਦੇ ਜੱਦੀ ਪਿੰਡ ਹੀਰਪੁਰ (ਨੇੜੇ ਨੂਰਪੁਰ ਬੇਦੀ) ਪੁੱਜੇ ਤਾਂ ਲੋਕਾਂ ਨੇ ਸੜਕ 'ਤੇ ਜਾਮ ਲਗਾ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ ਰਹੇਗੀ ਸਖ਼ਤੀ, ਹੋਵੇਗੀ 100 ਫ਼ੀਸਦੀ ਵੈੱਬਕਾਸਟਿੰਗ

ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਦੀ ਮੌਤ ਦੇ ਅਸਲ ਕਾਰਨ ਮੌਕੇ ਦੀਆਂ ਫੋਟੋਆਂ ਅਤੇ ਵੀਡੀਓ ਆਦਿ ਜਿਹੇ ਪੁਖਤਾ ਸਬੂਤਾਂ ਸਮੇਤ ਜੱਗ ਜ਼ਾਹਰ ਕੀਤੇ ਜਾਣ, ਧਾਰਾ 174 ਦੀ ਬਜਾਏ ਤਹਿਕੀਕਾਤ ਉਪਰੰਤ ਬਣਦੀ ਧਾਰਾ ਲਗਾਈ ਜਾਵੇ, ਮ੍ਰਿਤਕ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇ ਅਤੇ ਉਸ ਦੇ ਬਣਦੇ ਸਾਰੇ ਮਾਣ ਭੱਤੇ ਅਤੇ ਸਨਮਾਨ ਪਰਿਵਾਰ ਨੂੰ ਦਿੱਤੇ ਜਾਣ। ਇਲਾਕਾ ਵਾਸੀਆਂ ਵੱਲੋਂ ਇਹ ਮੰਗ ਪੱਤਰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਏ ਆਰ. ਟੀ. ਓ. ਗੁਰਵਿੰਦਰ ਸਿੰਘ ਜੌਹਲ ਨੇ ਮੰਗ ਪੱਤਰ ਪ੍ਰਾਪਤ ਕਰਦਿਆਂ ਇਨਸਾਫ਼ ਦਾ ਭਰੋਸਾ ਦਿਵਾਇਆ।ਇਸ ਉਪਰੰਤ ਮ੍ਰਿਤਕ ਦੀ ਦੇਹ ਪਰਿਵਾਰ ਨੂੰ ਸੌਂਪਣ ਆਏ ਫ਼ੌਜ ਦੇ ਜਵਾਨ ਸੁਖਵਿੰਦਰ ਸਿੰਘ ਦੀ ‌ਮ੍ਰਿਤਕ ਦੇਹ ਨੂੰ ਲੈ ਕੇ ਵਾਪਸ ਚਲੇ ਗਏ।

ਇਹ ਵੀ ਪੜ੍ਹੋ: ਰਵਨੀਤ ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News