ਪੰਜਾਬ 'ਚ ਫ਼ੌਜ ਦੇ ਚਿਨੂਕ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਵੱਡੀ ਗਿਣਤੀ 'ਚ ਇਕੱਠੇ ਹੋ ਗਏ ਲੋਕ (ਵੀਡੀਓ)

Monday, Feb 19, 2024 - 11:10 AM (IST)

ਪੰਜਾਬ 'ਚ ਫ਼ੌਜ ਦੇ ਚਿਨੂਕ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਵੱਡੀ ਗਿਣਤੀ 'ਚ ਇਕੱਠੇ ਹੋ ਗਏ ਲੋਕ (ਵੀਡੀਓ)

ਸੁਨਾਮ/ਊਧਮ ਸਿੰਘ ਵਾਲਾ (ਬਾਂਸਲ) : ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੀ ਸਰਹੱਦ 'ਤੇ ਪੈਂਦੇ ਪਿੰਡ ਢੱਡਰੀਆਂ ਵਿਖੇ ਐਤਵਾਰ ਨੂੰ ਫ਼ੌਜ ਦੇ ਚਿਨੂਕ ਹੈਲੀਕਾਪਟਰ ਦੀ ਅਮਰਜੈਂਸੀ ਲੈਂਡਿੰਗ ਕੀਤੀ ਗਈ। ਇਸ ਦੌਰਾਨ ਫ਼ੌਜ ਦੇ ਹੈਲੀਕਾਪਟਰ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਮੌਕੇ 'ਤੇ ਪੁਲਸ ਵੀ ਪੁੱਜ ਗਈ। ਤਕਨੀਕੀ ਨੁਕਸ ਪੈਣ ਕਾਰਨ ਚਿਨੂਕ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮਰਜੈਂਸੀ ਹਾਲਾਤਾਂ ’ਚ ਉਤਰੇ ਚਿਨੂਕ ਹੈਲੀਕਾਪਟਰ 'ਚ ਸਵਾਰ ਫ਼ੌਜੀਆਂ ਨਾਲ ਤੁਰੰਤ ਰਾਬਤਾ ਕੀਤਾ ਅਤੇ ਲੋੜੀਂਦੀ ਪ੍ਰਸ਼ਾਸਨਿਕ ਮਦਦ ਮੁਹੱਈਆ ਕਰਵਾਈ।

ਇਹ ਵੀ ਪੜ੍ਹੋ : CBSE ਦੀਆਂ ਪ੍ਰੀਖਿਆਵਾਂ ਮੁਲਤਵੀ ਹੋਣ ਦਾ ਨੋਟਿਸ ਵਾਇਰਲ! ਖ਼ਬਰ 'ਚ ਜਾਣੋ ਕੀ ਹੈ ਪੂਰਾ ਸੱਚ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਦੋਂ ਉਹ ਹਲਕੇ ਦੇ ਪਿੰਡਾਂ 'ਚ ਜਾਣ ਲਈ ਉਲੀਕੇ ਪ੍ਰੋਗਰਾਮਾਂ ਦੌਰਾਨ ਦੌਰੇ 'ਤੇ ਸਨ ਤਾਂ ਹਵਾਈ ਫ਼ੌਜ ਦੇ ਇਸ ਹੈਲੀਕਾਪਟਰ ਨੂੰ ਨੀਵੇਂ ਹੁੰਦੇ ਦੇਖਿਆ। ਉਨ੍ਹਾਂ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੇ ਤੁਰੰਤ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ ਅਤੇ ਉਹ ਖ਼ੁਦ ਵੀ ਮੌਕੇ ’ਤੇ ਹੀ ਹੈਲੀਕਾਪਟਰ ਕੋਲ ਪਹੁੰਚ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਚਿਨਕੂਕ ਟਰਾਂਸਪੋਰਟਰ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਭਾਰਤੀ ਹਵਾਈ ਫ਼ੌਜ ਦੇ ਹੀ ਇਕ ਹੋਰ ਹੈਲੀਕਾਪਟਰ ਰਾਹੀਂ 2 ਤਕਨੀਕੀ ਮਾਹਿਰ ਮੌਕੇ ’ਤੇ ਪੁੱਜੇ ਅਤੇ ਖ਼ਰਾਬ ਹੋਏ ਹੈਲੀਕਾਪਟਰ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਦੂਜਾ ਹੈਲੀਕਾਪਟਰ ਇਨ੍ਹਾਂ ਦੋਵੇਂ ਇੰਜੀਨੀਅਰਾਂ ਨੂੰ ਉਤਾਰਨ ਮਗਰੋਂ ਵਾਪਸ ਪਰਤ ਗਿਆ। ਅਮਨ ਅਰੋੜਾ ਵੱਲੋਂ ਫ਼ੌਜੀ ਜਵਾਨਾਂ ਨਾਲ ਗੱਲਬਾਤ ਕਰਦਿਆਂ ਤਕਨੀਕੀ ਨੁਕਸ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਨੇ ਪ੍ਰਸ਼ਾਸਨ ਨਾਲ ਰਾਬਤਾ ਕਰ ਕੇ ਫ਼ੌਜੀ ਜਵਾਨਾਂ ਲਈ ਮੈਡੀਕਲ ਟੀਮ, ਭੋਜਨ ਆਦਿ ਮੰਗਵਾਏ ਅਤੇ ਸੁਰੱਖਿਅਤ ਸਫ਼ਰ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News