ਵੱਡੀ ਖ਼ਬਰ: ਸਿੱਖ ਲਾਈਟ ਇਨਫੈਂਟਰੀ ''ਚ ਤਾਇਨਾਤ ਫ਼ੌਜੀ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
Thursday, May 15, 2025 - 01:19 PM (IST)

ਜਗਰਾਓਂ (ਮਾਲਵਾ)- ਲੁਧਿਆਣਾ ਦਿਹਾਤੀ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ 3 ਸਮੱਗਲਰਾਂ ਕੋਲੋਂ 279 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਸਬ-ਇੰਸਪੈਕਟਰ ਸਾਹਿਬ ਮੀਤ ਸਿੰਘ ਮੁੱਖ ਅਫਸਰ ਥਾਣਾ ਜੋਧਾਂ ਦੀ ਪੁਲਸ ਪਾਰਟੀ ਦੇ ਥਾਣੇਦਾਰ ਗੁਰਚਰਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਚੈਕਿੰਗ ਸਬੰਧੀ ਮੇਨ ਬਾਜ਼ਾਰ ਜੋਧਾਂ ਵਿਖੇ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਿਕਰਮਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਭਨੋਹੜ ਥਾਣਾ ਦਾਖਾ ਪਿੰਡ ਪਮਾਲ ਵਿਖੇ ਕਾਰ ’ਤੇ ਹੈਰੋਇਨ ਵੇਚਣ ਲਈ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! CM ਮਾਨ ਵੱਲੋਂ ਵੱਡੇ ਬਦਲਾਅ ਦਾ ਐਲਾਨ
ਪੁਲਸ ਪਾਰਟੀ ਨੇ ਰੁੜਕਾ ਰੋਡ ਸੂਆ ਨੇੜੇ ਪਿੰਡ ਪਮਾਲ ਵਿਖੇ ਨਾਕਾਬੰਦੀ ਕਰਕੇ ਬਿਕਰਮਜੀਤ ਸਿੰਘ ਨੂੰ ਕਾਬੂ ਕੀਤਾ ਤੇ ਉਸ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਰਮੀ ਵਿਚ ਨੌਕਰੀ ਕਰਦਾ ਹੈ ਅਤੇ ਸਿੱਖ ਲਾਈਟ ਇਨਫੈਂਟਰੀ ਦਾ ਮੁਲਾਜ਼ਮ ਹੈ। ਇਹ ਫ਼ੌਜੀ 10 ਮਈ ਨੂੰ ਛੁੱਟੀ ਕੱਟਣ ਲਈ ਆਪਣੇ ਪਿੰਡ ਭਨੋਹੜ ਆਇਆ ਹੋਇਆ ਸੀ।
ਥਾਣੇਦਾਰ ਗੁਰਚਰਨ ਸਿੰਘ ਵਲੋਂ ਮੌਕੇ ’ਤੇ ਡੀ. ਐੱਸ. ਪੀ. (ਡੀ) ਇੰਦਰਜੀਤ ਸਿੰਘ ਨੂੰ ਸੂਚਿਤ ਕੀਤਾ ਗਿਆ, ਜੋ ਕਿ ਮੌਕੇ ਤੇ ਪਹੁੰਚੇ ’ਤੇ ਉਨ੍ਹਾਂ ਦੀ ਹਾਜ਼ਰੀ ਵਿਚ ਬਿਕਰਮਜੀਤ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 255 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਵਿਕਰਮਜੀਤ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਥਾਣਾ ਜੋਧਾਂ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਉਸ ਦੀ ਕਾਰ ਤੇ ਮੋਬਾਈਲ ਫੋਨ ਵੀ ਕਬਜ਼ੇ ਵਿਚ ਲੈ ਲਿਆ ਹੈ। ਐੱਸ. ਐੱਸ. ਪੀ. ਗੁਪਤਾ ਨੇ ਦੱਸਿਆ ਕਿ ਫ਼ੌਜੀ ਦੀ ਗ੍ਰਿਫ਼ਤਾਰੀ ਬਾਰੇ ਫ਼ੌਜ ਦੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਫ਼ੌਜੀ ਦੀ ਉਮਰ 25 ਸਾਲ ਹੈ ਅਤੇ ਇਹ ਜੰਮੂ-ਕਸ਼ਮੀਰ ਬਾਰਡਰ ਏਰੀਏ ਵਿਚ ਤਾਇਨਾਤ ਸੀ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਉੱਘੇ ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦਾ ਗੋਲ਼ੀਆਂ ਮਾਰ ਕੇ ਕਤਲ
ਹੇਅਰ ਕਟਿੰਗ ਤੇ ਕਰਿਆਨੇ ਦੀ ਦੁਕਾਨ ਦੀ ਆੜ ’ਚ ਵੇਚਦੇ ਸੀ ਹੈਰੋਇਨ, 2 ਕਾਬੂ
ਇਸ ਤੋਂ ਇਲਾਵਾ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਗੁਰਸੇਵਕ ਸਿੰਘ ਵਲੋਂ ਮਨਜੀਤ ਸਿੰਘ ਉਰਫ ਮਣੀ ਪੁੱਤਰ ਗੁਰਜੀਤ ਸਿੰਘ ਵਾਸੀ ਕੋਠੇ ਸ਼ੇਰ ਜੰਗ ਜਗਰਾਓਂ, ਜੋ ਕਿ ਕੱਚਾ ਮਲਕ ਰੋਡ ’ਤੇ ਹੇਅਰ ਕਟਿੰਗ ਦੀ ਦੁਕਾਨ ਕਰਦਾ ਹੈ , ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਖਿਲਾਫ ਥਾਣਾ ਸਿਟੀ ਜਗਰਾਓਂ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਏ. ਐੱਸ. ਆਈ. ਸੁਖਦੇਵ ਸਿੰਘ ਸੀ. ਆਈ. ਸਟਾਫ ਜਗਰਾਓਂ ਵਲੋਂ ਮੁਹੱਲਾ ਕਰਨੈਲ ਗੇਟ ਵਿਖੇ ਕਰਿਆਨੇ ਦੀ ਦੁਕਾਨ ਕਰਨ ਵਾਲੇ ਸ਼ਿਵ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਕਰਨੈਲ ਗੇਟ ਜਗਰਾਓਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸਨੂੰ ਕਾਬੂ ਕਰਕੇ ਉਸ ਦੇ ਖਿਲਾਫ ਥਾਣਾ ਸਿਟੀ ਜਗਰਾਓਂ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦੀ ਨਵੀਂ ਯੋਜਨਾ! ਇਨ੍ਹਾਂ ਲੋਕਾਂ ਨੂੰ ਹੋਵੇਗਾ 5-5 ਕਰੋੜ ਰੁਪਏ ਦਾ ਫ਼ਾਇਦਾ
ਐੱਸ. ਐੱਸ. ਪੀ. ਨੇ ਕਿਹਾ ਕਿ ਇਸ ਮੁਹਿੰਮ ਤਹਿਤ ਇਲਾਕੇ ਵਿਚ ਨਸ਼ਿਆਂ ਦੇ ਧੰਦੇ ਨੂੰ ਕਾਫੀ ਠੱਲ੍ਹ ਪਈ ਹੈ ਅਤੇ ਲੋਕ ਵੀ ਪੁਲਸ ਨੂੰ ਸਮੱਗਲਰਾਂ ਬਾਰੇ ਖੁੱਲ ਕੇ ਸੂਚਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਸਮੱਗਲਰ ਬਾਰੇ ਜੇ ਕੋਈ ਸ਼ਹਿਰੀ ਸੂਚਨਾ ਦਿੰਦਾ ਹੈ ਤਾਂ ਉਸ ਦਾ ਨਾਂ-ਪਤਾ ਗੁਪਤ ਰੱਖਿਆ ਜਾਂਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8