ਛੁੱਟੀ ''ਤੇ ਆਏ ਆਰਮੀ ਦੇ ਜਵਾਨ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
Saturday, Jan 11, 2025 - 07:04 PM (IST)
 
            
            ਹਰਿਆਣਾ (ਨਲੋਆ)- ਸੜਕ ਹਾਦਸੇ ਵਿਚ ਛੁੱਟੀ 'ਤੇ ਆਏ ਆਰਮੀ ਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੈਚਰੀ ਪਲਾਈਵੁੱਡ ਫੈਕਟਰੀ ਆਦੋਵਾਲ ਗੜੀ ਜੀ. ਟੀ. ਰੋਡ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਵਿਆਕਤੀ ਦੀ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੌਤ ਹੋ ਗਈ। ਥਾਣਾ ਹਰਿਆਣਾ ਦੇ ਐੱਸ. ਐੱਚ. ਓ. ਹਰੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਿੰਦਰ ਕੁਮਾਰ (38) ਪੁੱਤਰ ਗੁਰਦੇਸ ਸਿੰਘ ਪਿੰਡ ਬਹਿ ਰੰਗਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹੋਟਲ ਦੇ ਕਮਰੇ 'ਚ ਇਸ ਹਾਲ 'ਚ ਨੌਜਵਾਨ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਰਾਜਿੰਦਰ ਕੁਮਾਰ ਆਰਮੀ ਵਿੱਚ ਨੌਕਰੀ ਕਰਦਾ ਸੀ ਅਤੇ ਛੁੱਟੀ ਆਇਆ ਹੋਇਆ ਸੀ। ਉਹ ਆਪਣੇ ਮੋਟਰਸਾਈਕਲ ਨੰਬਰ ਸੀ. ਐੱਚ. 01 ਏ. ਬੀ. 0535 'ਤੇ ਸਵਾਰ ਹੋ ਕੇ ਹੁਸ਼ਿਆਰਪੁਰ ਵੱਲੋਂ ਆਪਣੇ ਪਿੰਡ ਨੂੰ ਆ ਰਿਹਾ ਸੀ। ਜਦੋਂ ਉਹ ਸੈਚਰੀ ਪਲਾਈਵੁੱਡ ਫੈਕਟਰੀ ਨੇੜੇ ਪੁੱਜਾ ਤਾਂ ਪਿੱਛੋਂ ਕਿਸੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਨਾਲ ਮੌਕੇ 'ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਹੁਸ਼ਿਆਰਪੁਰ ਸਿਵਲ ਹਸਪਤਾਲ ਵਿਖੇ ਰੱਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ, ਦੋ ਬੇਟੀਆਂ ਅਤੇ ਇਕ ਸਾਲ ਦਾ ਪੁੱਤਰ ਛੱਡ ਗਿਆ ਹੈ।
ਇਹ ਵੀ ਪੜ੍ਹੋ :  ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਦੇ ਹੱਥ ਆਈ ਨਿਗਮ ਦੀ ਕਮਾਨ
 
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            