ਪਟਿਆਲਾ ਦੇ ਜਵਾਨ ਦੀ ਜੰਮੂ ''ਚ ਮੌਤ, ਜੱਦੀ ਪਿੰਡ ਪਹੁੰਚੀ ਮ੍ਰਿਤਕ ਦੇਹ ਵੇਖ ਧਾਹਾਂ ਮਾਰ ਰੋਇਆ ਪਰਿਵਾਰ
Friday, Jan 02, 2026 - 05:12 PM (IST)
ਪਟਿਆਲਾ (ਜ.ਬ)- ਪਟਿਆਲਾ ਦੇ ਜਵਾਨ ਜੈਪਾਲ ਸਿੰਘ ਦੀ ਜੰਮੂ ਵਿਚ ਮੌਤ ਹੋ ਗਈ। ਉਹ ਪਿਛਲੇ ਚਾਰ-ਪੰਜ ਦਿਨਾਂ ਤੋਂ ਬੀਮਾਰ ਚੱਲ ਰਹੇ ਹਨ ਅਤੇ ਇਨਫੈਕਸ਼ਨ ਦੇ ਕਾਰਨ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਬਾਅਦ ਉਸ ਦੀ ਮ੍ਰਿਤਕ ਦੇਹ ਪਿੰਡ ਬੱਲਮਗੜ੍ਹ ਲਿਆਂਦੀ ਗਈ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਵਿਦਾਈ ਦੌਰਾਨ ਵੱਡੀ ਗਿਣਤੀ ਵਿਚ ਭੀੜ ਉਮੜੀ।
ਪਿੰਡ ਬੱਲਮਗੜ੍ਹ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਜੈਪਾਲ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਬੀ. ਡੀ. ਪੀ. ਓ. ਸਮਾਣਾ ਗੁਰਮੀਤ ਸਿੰਘ, ਐੱਸ. ਡੀ. ਐੱਮ. ਸਮਾਣਾ ਰਿਚਾ ਗੋਇਲ, ਪ੍ਰਸ਼ਾਸਨਿਕ ਅਧਿਕਾਰੀ, ਪਿੰਡ ਵਾਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਨਮ ਅੱਖਾਂ ਨਾਲ ਸਾਰਿਆਂ ਨੇ ਜਵਾਨ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ ।

ਇਹ ਵੀ ਪੜ੍ਹੋ:ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਅਗਲੇ 24 ਘੰਟਿਆਂ ਲਈ Alert ਕਰ 'ਤਾ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ...
7 ਮਹੀਨੇ ਪਹਿਲਾਂ ਹੋਇਆ ਸੀ ਧੀ ਦਾ ਜਨਮ
ਜੈਪਾਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ, ਇਕ ਪੁੱਤਰ ਅਤੇ ਸੱਤ ਮਹੀਨਿਆਂ ਦੀ ਧੀ ਛੱਡ ਗਿਆ ਹੈ। ਜੈਪਾਲ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਵਿੱਚ ਉਸ ਦਾ ਇਕ ਛੋਟਾ ਭਰਾ ਵੀ ਹੈ। ਜਵਾਨ ਦੀ ਮੌਤ ਦੀ ਖ਼ਬਰ ਸੁਣ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਉਹ ਭਾਰਤੀ ਫ਼ੌਜ ਦੀ 20ਵੀਂ ਪੰਜਾਬ ਰੈਜ਼ੀਮੈਂਟ ਵਿੱਚ ਤਾਇਨਾਤ ਸੀ।
ਇਹ ਵੀ ਪੜ੍ਹੋ: ਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ! 3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
