ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ ਸਿੰਘ ਸ਼ਹੀਦ, ਜਨਵਰੀ ''ਚ ਹੋਇਆ ਸੀ ਵਿਆਹ

Wednesday, Jun 17, 2026 - 07:44 PM (IST)

ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ ਸਿੰਘ ਸ਼ਹੀਦ, ਜਨਵਰੀ ''ਚ ਹੋਇਆ ਸੀ ਵਿਆਹ

​ਪੁਰਖਾਲੀ (ਕਰਨ)- ਲੇਹ ਵਿਖੇ ਡਿਊਟੀ ਦੌਰਾਨ ਪੰਜਾਬ ਦੇ ਫ਼ੌਜੀ ਜਵਾਨ ਸਰਬਜੀਤ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲੀ ਹੈ। ਮਾਤ ਭੂਮੀ ਦੀ ਰੱਖਿਆ ਕਰਦੇ ਪੰਜਾਬ ਆਰਮਡ ਰੈਜੀਮੈਂਟ ਦੇ ਜਵਾਨ ਸਰਬਜੀਤ ਸਿੰਘ ਦੇ ਲੇਹ (ਲੱਦਾਖ) ਵਿਖੇ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਿੰਦਰਖ ਦੇ ਰਹਿਣ ਵਾਲੇ ਨਾਇਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਲੇਹ ਦੇ ਉੱਚਾਈ ਵਾਲੇ ਖੇਤਰ 'ਚ ਤਾਇਨਾਤ ਸਨ, ਜਿੱਥੇ ਅਚਾਨਕ ਆਕਸੀਜਨ ਦੀ ਕਮੀ ਹੋਣ ਕਾਰਨ ਉਹ ਸ਼ਹੀਦ ਹੋ ਗਏ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ

​ਇਸ ਮੰਦਭਾਗੀ ਖ਼ਬਰ ਨਾਲ ਪਿੰਡ ਬਿੰਦਰਖ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਹੀਦ ਸਰਬਜੀਤ ਸਿੰਘ ਦਾ ਵਿਆਹ ਅਜੇ 25 ਜਨਵਰੀ 2026 ਨੂੰ ਹੀ ਹੋਇਆ ਸੀ। ਸ਼ਹੀਦ ਦੇ ਤਾਇਆ ਸੁਖਵਿੰਦਰ ਸਿੰਘ ਬਿੰਦਰਖ ਮੁਤਾਬਕ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਵਿਖੇ ਪਹੁੰਚੇਗੀ, ਜਿੱਥੇ ਪੂਰੇ ਸਰਕਾਰੀ ਅਤੇ ਫ਼ੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੇਸ਼ ਦੀ ਖਾਤਰ ਜਾਨ ਵਾਰਨ ਵਾਲੇ ਇਸ ਸੂਰਬੀਰ ਦੀ ਸ਼ਹਾਦਤ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਾਦਾਤ! ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News