ਜਲੰਧਰ ਪੁਲਸ ਵੱਲੋਂ ਆਰਮੀ ਦਾ ਮੇਜਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਰਹਿ ਜਾਓਗੇ ਹੱਕੇ-ਬੱਕੇ

Friday, Nov 10, 2023 - 11:44 AM (IST)

ਜਲੰਧਰ ਪੁਲਸ ਵੱਲੋਂ ਆਰਮੀ ਦਾ ਮੇਜਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਰਹਿ ਜਾਓਗੇ ਹੱਕੇ-ਬੱਕੇ

ਜਲੰਧਰ (ਸ਼ੋਰੀ) : ਹਰਿਦੁਆਰ ਦੀ ਰਹਿਣ ਵਾਲੀ ਇਕ ਕੁੜੀ ਨੇ ਆਰਮੀ ’ਚ ਤਾਇਨਾਤ ਇਕ ਮੇਜਰ ’ਤੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਇਲਜ਼ਾਮ ਲਾਇਆ ਹੈ ਤੇ ਇਸ ਮਾਮਲੇ ’ਚ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਨੇ ਬਿਆਨ ਦੇ ਆਧਾਰ ’ਤੇ ਮੇਜਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮਕਾਨ ਨੰ. 118, ਦਿਓਲ ਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਕੁੜੀ ਦਾ ਕਹਿਣਾ ਹੈ ਕਿ ਉਸ ਦੀ ਉਮਰ ਕਰੀਬ 26 ਸਾਲ ਹੈ ਤੇ ਉਹ ਪ੍ਰਾਈਵੇਟ ਅਧਿਆਪਕਾ ਹੈ। ਲਗਭਗ ਇਕ ਸਾਲ ਪਹਿਲਾਂ, ਉਸ ਨੇ ਆਪਣੇ ਵਿਆਹ ਲਈ ਰਿਸ਼ਤਾ ਲੱਭਣ ਲਈ ਇਕ ਵੈੱਬਸਾਈਟ 'ਤੇ ਖਾਤਾ ਬਣਾਇਆ ਸੀ। ਅਗਸਤ 2022 ’ਚ ਮਨਪ੍ਰੀਤ ਸਿੰਘ ਨੇ ਉਸ ਨੂੰ ਮੈਸੇਜ ਭੇਜ ਕੇ ਉਸ ਨਾਲ ਵਿਆਹ ਕਰਨ ਲਈ ਕਿਹਾ, ਜਿਸ ਤੋਂ ਬਾਅਦ ਉਨ੍ਹਾਂ ਦੀ ਗੱਲਬਾਤ ਸ਼ੁਰੂ ਹੋ ਗਈ। 25.3.2023 ਨੂੰ ਮਨਪ੍ਰੀਤ ਵੀ ਉਸ ਨੂੰ ਹਰਿਦੁਆਰ ’ਚ ਮਿਲਣ ਆਇਆ ਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਉਸ ਨਾਲ ਵਿਆਹ ਕਰਵਾ ਲਵੇਗਾ।

ਇਹ ਵੀ ਪੜ੍ਹੋ : ਜਲੰਧਰ ਦੇ ਬੱਸ ਸਟੈਂਡ ਨੇੜਲੇ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲਦੈ ਗੰਦਾ ਧੰਦਾ, ਰਿਸੈਪਸ਼ਨ ’ਤੇ ਸੌਦਾ, ਅੰਦਰ ਵਸੂਲੀ

ਮਿਤੀ 5 ਅਗਸਤ 2023 ਨੂੰ ਮੇਜਰ ਨੇ ਕੁੜੀ ਨੂੰ ਬਠਿੰਡੇ ਬੁਲਾਇਆ ਤੇ ਉਹ ਕੁੜੀ ਨੂੰ ਹੋਟਲ ਦੇ ਇਕ ਕਮਰੇ ’ਚ ਲੈ ਗਿਆ ਤੇ ਜਿੱਥੇ ਉਸ ਨੇ ਕੁੜੀ ਨੂੰ ਕੌਫੀ ’ਚ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਉਸ ਤੋਂ ਬਾਅਦ ਮੇਜਰ ਨੇ ਉਸ ਕੁੜੀ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਬਾਰੇ ਕੁੜੀ ਨੂੰ ਸਵੇਰੇ ਹੋਸ਼ ਆਉਣ ’ਤੇ ਪਤਾ ਲੱਗਾ। ਉਪਰੰਤ ਮਨਪ੍ਰੀਤ ਉਸ ਨੂੰ ਬਲੈਕਮੇਲ ਕਰਨ ਲੱਗਾ। ਕੁੜੀ ਅਨੁਸਾਰ 24.8.2023 ਨੂੰ ਉਸ ਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ ਤੇ ਜਦੋਂ ਉਸ ਨੇ ਇਹ ਗੱਲ ਮਨਪ੍ਰੀਤ ਨੂੰ ਦੱਸੀ ਤਾਂ ਉਸ ਨੇ ਕਿਹਾ ਕਿ ਉਹ ਉਸ ਨਾਲ ਵਿਆਹ ਜ਼ਰੂਰ ਕਰਵਾਏਗਾ ਪਰ ਪਹਿਲਾਂ ਉਹ ਗਰਭਪਾਤ ਕਰਵਾਏ। 30.8.2023 ਨੂੰ ਮਨਪ੍ਰੀਤ ਨੇ ਉਸ ਨੂੰ ਦਿਓਲ ਨਗਰ ਦੇ ਘਰ ਬੁਲਾਇਆ ਤੇ ਜਦੋਂ ਉਸ ਨੇ ਆਪਣੇ ਮਾਪਿਆਂ ਨਾਲ ਵਿਆਹ ਬਾਰੇ ਗੱਲ ਕੀਤੀ ਤਾਂ ਮਨਪ੍ਰੀਤ ਨੇ ਕਿਹਾ ਕਿ ਉਹ ਇਸ ਬਾਰੇ ਸੋਚ ਕੇ ਦੱਸਣਗੇ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਕੁੜੀ ਅਨੁਸਾਰ ਉਸ ਦੀ ਮਨਪ੍ਰੀਤ ਨਾਲ ਲੜਾਈ ਹੋ ਗਈ ਤੇ ਮਨਪ੍ਰੀਤ ਨੇ ਉਸ ’ਤੇ ਗਰਭਪਾਤ ਕਰਵਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਪਰ ਉਸ ਨੇ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ 5.9.2023 ਨੂੰ ਉਹ ਮਨਪ੍ਰੀਤ ਦੇ ਘਰ ਗਈ ਤਾਂ ਉਸ ਸਮੇਂ ਉਸ ਦੀ ਕੁੱਖ ’ਚ ਬੱਚਾ ਪਲ ਰਿਹਾ ਸੀ। ਮਨਪ੍ਰੀਤ ਉਸ ਨੂੰ ਆਪਣੇ ਕਮਰੇ ’ਚ ਲੈ ਗਿਆ, ਉੱਚੀ-ਉੱਚੀ ਗਾਣੇ ਵਜਾਏ, ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨਾਲ ਬਲਾਤਕਾਰ ਕੀਤਾ। ਮਨਪ੍ਰੀਤ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਦਵਾਈਆਂ ਦੇਣ ਦੀ ਕੋਸ਼ਿਸ਼ ਵੀ ਕੀਤੀ। ਉਧਰ, ਭਾਰਗੋ ਕੈਪ ਥਾਣੇ ਦੇ ਐੱਸ. ਐੱਚ. ਓ. ਹਰਦੇਵ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਮੁਲਜ਼ਮ ਮਨਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵਾਪਰੀ ਵੱਡੀ ਵਾਰਦਾਤ, ਪੁੱਤ ਨੇ ਮਾਂ-ਪਿਓ ਨੂੰ ਦਿੱਤੀ ਬੇਰਹਿਮ ਮੌਤ

ਮੇਰੇ ’ਤੇ ਲੱਗੇ ਦੋਸ਼ ਬੇ-ਬੁਨਿਆਦ : ਮਨਪ੍ਰੀਤ ਸਿੰਘ

ਪੁਲਸ ਜਿਵੇਂ ਹੀ ਮਨਪ੍ਰੀਤ ਨੂੰ ਸਿਵਲ ਹਸਪਤਾਲ ਮੈਡੀਕਲ ਲਈ ਲੈ ਕੇ ਗਈ ਤਾਂ ਉਸ ਨੇ ਕਿਹਾ ਕਿ ਉਸ ’ਤੇ ਲੱਗੇ ਸਾਰੇ ਦੋਸ਼ ਝੂਠੇ ਹਨ, ਉਸ ਨੇ ਕਿਸੇ ਨਾਲ ਜਬਰ-ਜ਼ਿਨਾਹ ਨਹੀਂ ਕੀਤਾ ਹੈ। ਉਸ ਨੂੰ ਕਿਸੇ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਮਨਪ੍ਰੀਤ ਨੇ ਕਿਹਾ ਕਿ ਉਸ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ ਤੇ ਪੁਲਸ ਜਾਂਚ ’ਚ ਸਭ ਕੁਝ ਸਪੱਸ਼ਟ ਹੋ ਜਾਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News