ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਫ਼ੌਜੀ ਅਫ਼ਸਰ ਨੇ ਪਤਨੀ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ

01/09/2023 3:53:31 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਫ਼ੌਜੀ ਵੱਲੋਂ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦਕਸ਼ੀ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ ਫਿਰੋਜ਼ਪੁਰ ਛਾਉਣੀ ਵਿੱਚ ਇੱਕ ਫ਼ੌਜੀ ਅਫ਼ਸਰ ਵੱਲੋਂ ਆਪਣੀ ਪਤਨੀ ਦਾ ਗੋਲ਼ੀ ਮਾਰ ਕੇ ਕਤਲ ਕਰ ਦੇਣ ਮਗਰੋਂ ਖ਼ੁਦ ਯੂਨਿਟ ਲਾਈਨ ਵਿੱਚ ਜਾ ਕੇ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- ਕੱਪੜੇ ਲੈਣ ਆਈ ਮਹਿਲਾ ਇੰਸਪੈਕਟਰ ਨਾਲ ਦਰਜੀ ਨੇ ਕੀਤੀ ਵੱਡਾ ਕਾਂਡ, ਸੂਟ ਬਦਲਦੀ ਦੀ ਬਣਾਈ ਵੀਡੀਓ

ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਫ਼ੌਜੀ ਅਧਿਕਾਰੀ ਕੋਲੋਂ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਉਸ ਨੇ ਲਿਖਿਆ ਸੀ ਕਿ ਉਸ ਵੱਲੋਂ ਆਪਣੀ ਪਤਨੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ। ਇਸ ਸਬੰਧੀ ਪਤਾ ਲੱਗਣ 'ਤੇ ਜਦੋਂ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ ਤਾਂ ਫ਼ੌਜੀ ਦੀ ਪਤਨੀ ਘਰ ਵਿਚ ਮ੍ਰਿਤਕ ਪਾਈ ਗਈ ਸੀ। ਫੌਜ ਦੇ ਅਧਿਕਾਰੀਆਂ ਮੁਤਾਬਕ ਇਸ ਘਟਨਾ ਦਾ ਕਾਰਨ ਘਰੇਲੂ ਵਿਵਾਦ ਸੀ।

ਇਹ ਵੀ ਪੜ੍ਹੋ- ਸੁਨਾਮ ਤੋਂ ਵੱਡੀ ਖ਼ਬਰ, ਸੁੱਤੇ ਪਏ 5 ਵਿਅਕਤੀਆਂ ਲਈ ਕਾਲ ਬਣੀ 'ਅੰਗੀਠੀ', ਲਾਸ਼ਾਂ ਦੇਖ ਨਿਕਲਿਆ ਤ੍ਰਾਹ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto