ਫ਼ੌਜੀ ਦੀ ਪਤਨੀ ਦੇ ਕਤਲ ਦੇ ਮਾਮਲੇ ’ਚ ਇਕ ਵਿਅਕਤੀ ਗ੍ਰਿਫ਼ਤਾਰ

Saturday, Dec 05, 2020 - 10:34 AM (IST)

ਫ਼ੌਜੀ ਦੀ ਪਤਨੀ ਦੇ ਕਤਲ ਦੇ ਮਾਮਲੇ ’ਚ ਇਕ ਵਿਅਕਤੀ ਗ੍ਰਿਫ਼ਤਾਰ

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਪ੍ਰਤਾਪ ਨਗਰ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ 28-29 ਦੀ ਰਾਤ ਨੂੰ ਭਾਰਤੀ ਫ਼ੌਜ ਦੇ ਜਵਾਨ ਸੁਖਵਿੰਦਰ ਸਿੰਘ ਦੀ ਪਤਨੀ ਜਸਵਿੰਦਰ ਕੌਰ ਉਮਰ 42 ਸਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗੁਰਮੀਤ ਸਿੰਘ ਬੱਬੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਐੱਸ. ਐੱਸ. ਪੀ ਵਿਕਰਮਜੀਤ ਦੁੱਗਲ ਨੇ ਕੀਤੀ।

ਬੱਬੂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੁਲਸ ਦੀ ਕੋਸ਼ਿਸ਼ ਰਹੇਗੀ ਕਿ ਜਿਹੜੇ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ, ਉਨ੍ਹਾਂ ਨੂੰ ਬਰਾਮਦ ਕੀਤਾ ਜਾਵੇ। ਇਸ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮ੍ਰਿਤਕ ਜਸਵਿੰਦਰ ਕੌਰ ਦੇ ਭਰਾ ਗੁਰਧਿਆਨ ਸਿੰਘ ਪੁੱਤਰ ਸਵ. ਸਰੂਪ ਸਿੰਘ ਅਮਾਨਨਗਰ ਨਜਾਮਣੀਵਾਲਾ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ ਜਸਵਿੰਦਰ ਕੌਰ ਦੇ ਜੇਠ ਦੇ ਪੁੱਤਰਾਂ ਗੁਰਸੇਵਕ ਸਿੰਘ ਅਤੇ ਗੁਰਮੀਤ ਸਿੰਘ ਉਰਫ਼ ਬੱਬੂ ਪੁੱਤਰ ਹਰਬੰਸ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ।


author

Babita

Content Editor

Related News