'ਫ਼ੌਜ' 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, 5 ਜ਼ਿਲ੍ਹਿਆਂ 'ਚ ਰਜਿਸਟ੍ਰੇਸ਼ਨ ਸ਼ੁਰੂ
Tuesday, Jun 08, 2021 - 11:28 AM (IST)
ਪਟਿਆਲਾ (ਜੋਸਨ) : ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ ’ਚ ਵੱਖ-ਵੱਖ ਅਹੁਦਿਆਂ ਲਈ ਭਰਤੀ ਰੈਲੀ 6 ਅਗਸਤ ਤੋਂ 20 ਅਗਸਤ ਤੱਕ ਕਰਵਾਈ ਜਾ ਰਹੀ ਹੈ। ਇਸ ਰੈਲੀ ’ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਭਰਤੀ ’ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਵੈੱਬਸਾਈਟ ’ਤੇ ਕਰਵਾਉਣੀ ਜ਼ਰੂਰੀ ਹੈ। ਇਹ ਆਨਲਾਈਨ ਰਜਿਸਟ੍ਰੇਸ਼ਨ 6 ਜੂਨ ਤੋਂ 20 ਜੁਲਾਈ 2021 ਤੱਕ ਜਾਰੀ ਰਹੇਗੀ। ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਵਿਸਥਾਰਪੂਰਵਕ ਦੱਸਿਆ ਕਿ ਫ਼ੌਜ ’ਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਲੈਕ ਫੰਗਸ ਦਾ ਕਹਿਰ, 2 ਹੋਰ ਮਰੀਜ਼ਾਂ ਦੀਆਂ ਕੱਢੀਆਂ ਅੱਖਾਂ, ਇਕ ਦੀ ਮੌਤ
ਇਸ ’ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਚਾਹਵਾਨ ਨੌਜਵਾਨ ਫੌਜ ਦੀ ਵੈੱਬਸਾਈਟ https://joinindianarmy.nic.in ’ਤੇ ਜਾ ਕੇ ਜਾਣਕਾਰੀ ਲੈਣ ਦੇ ਨਾਲ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ