ਜ਼ਰੂਰੀ ਖ਼ਬਰ : ਫ਼ੌਜ ਦੀ ਭਰਤੀ ਲਈ ਸਰੀਰਕ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਨੂੰ ਝਟਕਾ

07/24/2021 10:29:40 AM

ਪਟਿਆਲਾ (ਬਲਜਿੰਦਰ) : ਭਾਰਤੀ ਫ਼ੌਜ ’ਚ ਵੱਖ-ਵੱਖ ਵਰਗਾਂ ’ਚ ਭਰਤੀ ਲਈ ਸਰੀਰਕ ਟੈਸਟਾਂ ’ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ, 2021 ਨੂੰ ਲਈ ਜਾਣ ਵਾਲੀ ਲਿਖ਼ਤੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਗਈ ਹੈ। ਇਸ ਇਮਤਿਹਾਨ ਲਈ 5 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਸਿੱਧੂ' ਨੇ ਆਪਣੇ ਭਾਸ਼ਣ 'ਚ ਇਕ ਵਾਰ ਵੀ ਨਹੀਂ ਲਿਆ ਮੁੱਖ ਮੰਤਰੀ ਦਾ ਨਾਂ
ਇਸ ਬਾਰੇ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਦੱਸਿਆ ਕਿ ਆਰਮੀ ਭਰਤੀ ਦੇ ਡਾਇਰੈਕਟਰ ਜਨਰਲ, ਰੱਖਿਆ ਮੰਤਰਾਲਾ ਵੱਲੋਂ ਭਰਤੀ ਰੈਲੀ ’ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦਾ ਲਿਖ਼ਤੀ ਇਮਤਿਹਾਨ 25 ਜੁਲਾਈ, 2021 ਨੂੰ ਇੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਲੈਣਾ ਨਿਰਧਾਰਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸਕੂਲ ਸਿੱਖਿਆ ਵਿਭਾਗ ਦਾ ਅਹਿਮ ਫ਼ੈਸਲਾ, ਕਲਰਕਾਂ ਨੂੰ ਦਿੱਤੀ ਜਾਵੇਗੀ ਇਹ ਟ੍ਰੇਨਿੰਗ

ਆਰਮੀ ਹੈੱਡ ਕੁਆਰਟਰ ਤੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਤੇ ਦੇਸ਼ ਦੇ ਵੱਖ-ਵੱਖ ਖੇਤਰਾਂ ’ਚ ਬਰਸਾਤਾਂ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਇਸ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਇਮਤਿਹਾਨ ਮੁੜ ਲੈਣਾ ਨਿਰਧਾਰਿਤ ਹੋਇਆ ਤਾਂ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

Babita

This news is Content Editor Babita