CM ਮਾਨ ਨੇ ਕੇਂਦਰ ਦੀ 'ਅਗਨੀਪਥ ਯੋਜਨਾ' ਦਾ ਕੀਤਾ ਵਿਰੋਧ, ਦੱਸਿਆ ਨੌਜਵਾਨਾਂ ਨਾਲ ਧੋਖਾ

Friday, Jun 17, 2022 - 03:29 PM (IST)

ਚੰਡੀਗੜ੍ਹ (ਬਿਊਰੋ) - ਨੌਜਵਾਨਾਂ ਨੂੰ 4 ਸਾਲਾਂ ਲਈ ਫ਼ੌਜ ਵਿੱਚ ਭਰਤੀ ਕਰਨ ਦਾ ਫ਼ਾਰਮੂਲਾ ਲੈ ਕੇ ਆਈ ਕੇਂਦਰ ਸਰਕਾਰ ਦੀ ਨਵੀਂ ‘ਅਗਨੀਪੱਥ ਯੋਜਨਾ’ ਦੇਸ਼ ਭਰ ’ਚ ਨੌਜਵਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਯੋਜਨਾ ਦਾ ਹੁਣ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਵਿਰੋਧ ਕੀਤਾ ਗਿਆ ਹੈ। ਫੌਜ ’ਚ ਭਰਤੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

PunjabKesari

ਇਸ ਸਬੰਧ ’ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਵੀ ਕੀਤਾ ਗਿਆ ਹੈ। ਟਵੀਟ ’ਚ ਮੁੱਖ ਮੰਤਰੀ ਨੇ ਲਿਖਿਆ ਕਿ, ‘‘2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ ਅਤੇ ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ।’’ ਮੁੱਖ ਮੰਤਰੀ ਨੇ ਲਿਖਿਆ ਕਿ ‘‘ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ..।’’

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ


rajwinder kaur

Content Editor

Related News