ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ ''ਤੇ ਫ਼ੌਜ ਦਾ ਵੱਡਾ ਬਿਆਨ
Monday, Oct 16, 2023 - 02:06 PM (IST)
ਨਵੀਂ ਦਿੱਲੀ (ਭਾਸ਼ਾ) : ਫ਼ੌਜ ਦਾ ਕਹਿਣਾ ਹੈ ਕਿ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੇ ਸੰਤਰੀ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਲਈ ਅੰਤਿਮ ਸੰਸਕਾਰ ਫ਼ੌਜੀ ਸਨਮਾਨ ਦੇ ਨਾਲ ਨਹੀਂ ਕੀਤਾ ਗਿਆ ਕਿਉਂਕਿ ਖ਼ੁਦ ਨੂੰ ਮਾਰੀ ਗਈ ਸੱਟ ਕਾਰਨ ਮੌਤ ਦੇ ਮਾਮਲੇ ’ਚ ਅਜਿਹਾ ਸਨਮਾਨ ਨਹੀਂ ਦਿੱਤਾ ਜਾਂਦਾ।
ਇਹ ਵੀ ਪੜ੍ਹੋ : ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ
ਫ਼ੌਜ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਹ ਫ਼ੌਜੀਆਂ ਦੇ ਦਰਮਿਆਨ ਇਸ ਆਧਾਰ ’ਤੇ ਵਿਤਕਰਾ ਨਹੀਂ ਕਰਦੀ ਕਿ ਉਹ ‘ਅਗਨੀਪਥ ਯੋਜਨਾ’ ਦੇ ਲਾਗੂ ਕਰਨ ਤੋਂ ਪਹਿਲਾਂ ਜਾਂ ਬਾਅਦ ’ਚ ਫ਼ੌਜ ’ਚ ਸ਼ਾਮਲ ਹੋਏ ਸਨ। ਅਜਿਹੇ ਦੋਸ਼ ਸਨ ਕਿ ਸਿੰਘ ਦੇ ਅੰਤਿਮ ਸੰਸਕਾਰ ’ਚ ਫ਼ੌਜੀ ਸਨਮਾਨ ਨਹੀਂ ਦਿੱਤਾ ਗਿਆ ਕਿਉਂਕਿ ਉਹ ਇਕ ਅਗਨੀਵੀਰ ਫ਼ੌਜੀ ਸੀ। ਫ਼ੌਜ ਨੇ ਕਿਹਾ ਕਿ ਸਿੰਘ ਦੀ ਮੰਦਭਾਗੀ ਮੌਤ ਨਾਲ ਜੁੜੇ ਤੱਥਾਂ ਨੂੰ ਲੈ ਕੇ ਕੁਝ ‘ਗ਼ਲਤਫਹਿਮੀ ਅਤੇ ਗ਼ਲਤਬਿਆਨੀ’ ਹੋਈ ਹੈ।
ਇਹ ਵੀ ਪੜ੍ਹੋ : ਤਲਾਕ ਲੈਣ ਦੀ ਜ਼ਿੱਦ 'ਚ ਪਤੀ ਨਾਲ ਕੀਤੀ ਜੱਗੋਂ ਤੇੇਰ੍ਹਵੀਂ, ਸਹੇਲੀ ਨਾਲ ਮਿਲ ਟੱਪੀਆਂ ਸਾਰੀਆਂ ਹੱਦਾਂ
ਦੱਸਣਯੋਗ ਹੈ ਕਿ ਮਾਨਸਾ ਦੇ ਰਹਿਣ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਅੰਤਿਮ ਸੰਸਕਾਰ 'ਤੇ ਉਸ ਨੂੰ ਫ਼ੌਜੀ ਸਨਮਾਨ ਨਾ ਦੇਣ 'ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਕਈ ਸਿਆਸਤਦਾਨਾਂ ਨੇ ਇਸ ਨੂੰ ਅਗਨੀਵੀਰ ਨਾਲ ਵਿਤਕਰਾ ਦੱਸਿਆ। ਮਾਨਸਾ ਦੇ ਪਿੰਡ ਕੋਟਲੀ ਕਲਾਂ ਦੇ 19 ਸਾਲਾ ਅੰਮ੍ਰਿਤਪਾਲ ਸਿੰਘ ਦੀ 11 ਅਕਤੂਬਰ ਨੂੰ ਜੰਮੂ-ਕਸ਼ਮੀਰ 'ਚ ਮੌਤ ਹੋ ਗਈ ਸੀ। ਸ਼ੁੱਕਰਵਾਰ ਨੂੰ ਉਨ੍ਹਾਂ ਦਾ ਕੋਟਲੀ ਕਲਾਂ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਤਿੰਨ ਸਿਪਾਹੀ ਇਕ ਨਿੱਜੀ ਐਂਬੂਲੈਂਸ 'ਚ ਲਾਸ਼ ਲੈ ਕੇ ਪੁੱਜੇ ਸਨ। ਉਹ ਸਿਵਲ ਵਰਦੀ 'ਚ ਸਨ। ਪਿੰਡ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਪਰੋਂ ਜੋ ਹੁਕਮ ਆਏ ਹਨ ਉਸ ਹਿਸਾਬ ਨਾਲ ਉਹ ਆਏ ਹਨ। ਅੰਮ੍ਰਿਤਪਾਲ ਨੂੰ ਮਿਲਟਰੀ ਤੇ ਸਨਮਾਨ ਦਿੱਤੇ ਜਾਣ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਨੀਤੀ ਅਨੁਸਾਰ ਫੌਜੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ
ਉਧਰ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਏ ਪਰ ਸਾਡੀ ਸਰਕਾਰ ਪੰਜਾਬ ਦੇ ਅਜਿਹੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਇਹ ਚੈੱਕ ਜਲਦ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8