ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਡਿਊਟੀ ਦੌਰਾਨ ਹੋਇਆ ਸ਼ਹੀਦ, ਪਰਿਵਾਰ 'ਚ ਛਾਈ ਸੋਗ ਦੀ ਲਹਿਰ

Wednesday, Nov 22, 2023 - 06:26 PM (IST)

ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਡਿਊਟੀ ਦੌਰਾਨ ਹੋਇਆ ਸ਼ਹੀਦ, ਪਰਿਵਾਰ 'ਚ ਛਾਈ ਸੋਗ ਦੀ ਲਹਿਰ

ਅੱਚਲ ਸਾਹਿਬ (ਗੋਰਾ ਚਾਹਲ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਦੇ ਫ਼ੌਜੀ ਜਵਾਨ ਨਾਇਕ ਗਗਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਇਸ ਸਬੰਧੀ ਮ੍ਰਿਤਕ ਫ਼ੌਜੀ ਜਵਾਨ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਗਗਨਦੀਪ ਸਿੰਘ ਦਾ ਫੋਨ ਆਇਆ ਸੀ ਕਿ ਉਸ ਨੂੰ ਬੁਖ਼ਾਰ ਚੜ੍ਹ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸ ਦਿਨ ਤੋਂ ਬਾਅਦ ਉਨ੍ਹਾਂ ਦਾ ਆਪਣੇ ਪੁੱਤਰ ਨਾਲ ਕੋਈ ਫੋਨ 'ਤੇ ਸੰਪਰਕ ਨਹੀਂ ਹੋਇਆ। 

ਇਹ ਵੀ ਪੜ੍ਹੋ: ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ, ਜਾਣੋ ਕੀ ਹੈ ਮੁੱਖ ਮੰਗ

ਉਨ੍ਹਾਂ ਦੱਸਿਆ ਕਿ ਉਸ ਦਾ ਪੁੱਤਰ ਗਗਨਦੀਪ ਸਿੰਘ 16 ਸਿੱਖ ਪੰਜਾਬ ਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਆਸਾਮ ਦੇ ਸ਼ਹਿਰ ਰੰਗੀਆ ਚ ਡਿਊਟੀ ਕਰ ਰਿਹਾ ਸੀ। ਫ਼ੌਜੀ ਜਵਾਨ ਦੀ ਮ੍ਰਿਤਕ ਦੇਹ ਕਰੀਬ 2 ਵਜੇ ਪਿੰਡ ਰੰਗੜ ਨੰਗਲ ਵਿਖੇ ਪੁੱਜੇਗੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਫ਼ੌਜੀ ਗਗਨਦੀਪ ਸਿੰਘ ਦੀ ਮੌਤ ਦੇ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਫ਼ੌਜੀ ਆਪਣੇ ਪਿੱਛੇ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।

ਇਹ ਵੀ ਪੜ੍ਹੋ: ਮੁੜ ਚਰਚਾ 'ਚ 'ਕੁੱਲ੍ਹੜ ਪਿੱਜ਼ਾ' ਕੱਪਲ, ਸਹਿਜ ਅਰੋੜਾ ਬੋਲੇ, ਫੇਕ ਨਹੀਂ ਸੀ ਨਿੱਜੀ ਵੀਡੀਓ, ਇੰਝ ਹੋਈ ਵਾਇਰਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News