ਛੁੱਟੀ ''ਤੇ ਆਏ ਫ਼ੌਜ ਦੇ ਸੂਬੇਦਾਰ ਨਾਲ ਵਾਪਰੀ ਅਣਹੋਣੀ, ਕਾਰ ਦੇ ਉੱਡੇ ਪਰਖੱਚੇ, ਮਿਲੀ ਦਰਦਨਾਕ ਮੌਤ
Saturday, Aug 19, 2023 - 06:34 PM (IST)
ਜਲੰਧਰ (ਮਾਹੀ)- ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਪਿੰਡ ਨੂਰਪੁਰ ਹਾਈਵੇਅ ’ਤੇ ਸੜਕ ਹਾਦਸੇ ’ਚ ਕਾਰ ਸਵਾਰ ਫ਼ੌਜ ਦੇ ਸੂਬੇਦਾਰ ਦੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਸਬ-ਇੰਸ. ਕੁਲਬੀਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਇਸ ਸਬੰਧੀ ਸਬ-ਇੰਸ. ਕੁਲਬੀਰ ਸਿੰਘ ਨੇ ਦੱਸਿਆ ਕਿ 14-ਸਿੱਖਲਾਈ ਰੈਜ਼ੀਮੈਂਟ, ਪਠਾਨਕੋਟ ’ਚ ਸੂਬੇਦਾਰ ਦੇ ਅਹੁਦੇ ’ਤੇ ਤਾਇਨਾਤ ਪ੍ਰਗਟ ਸਿੰਘ (45) ਪੁੱਤਰ ਮੇਲਾ ਸਿੰਘ ਵਾਸੀ ਸਿਆੜ, ਥਾਣਾ ਮਲੋਡ, ਲੁਧਿਆਣਾ ਛੁੱਟੀ ਲੈ ਕੇ ਆਪਣੀ ਕਾਰ ਪੀ. ਬੀ. 13 ਏ. ਏ. 6584 ’ਤੇ ਆਪਣੇ ਘਰ ਜਾ ਰਿਹਾ ਸੀ ਤਾਂ ਜਿਵੇਂ ਹੀ ਉਹ ਪਿੰਡ ਨੂਰਪੁਰ ਦੇ ਹਾਈਵੇਅ ਨੇੜੇ ਸਥਿਤ ਮਹਿੰਦਰਾ ਏਜੰਸੀ ਸਾਹਮਣੇ ਪਹੁੰਚਿਆ ਤਾਂ ਸੜਕ ’ਤੇ ਖੜ੍ਹੇ ਟਿੱਪਰ ਦੇ ਪਿੱਛੇ ਟਕਰਾ ਗਿਆ, ਜਿਸ ਕਾਰਨ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਵੱਲੋਂ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਨਜ਼ਦੀਕ ਸਥਿਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਜਲੰਧਰ ਦੇ ਇਸ ਮਸ਼ਹੂਰ ਮੰਦਿਰ 'ਚ ਡਰੈੱਸ ਕੋਡ ਲਾਗੂ, ਕੈਪਰੀ ਤੇ ਛੋਟੇ ਕੱਪੜਿਆਂ ਸਣੇ ਵੈਸਟਰਨ ਡਰੈੱਸ 'ਤੇ ਲੱਗੀ ਪਾਬੰਦੀ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਤੇ ਬੱਚੇ ਵਿਦੇਸ਼ ਤੋਂ ਵਾਪਸ ਆ ਰਹੇ ਸਨ, ਜਿਨ੍ਹਾਂ ਕਰਕੇ ਉਹ ਛੁੱਟੀ ਲੈ ਕੇ ਆਪਣੇ ਘਰ ਜਾ ਰਿਹਾ ਸੀ। ਕੁਲਬੀਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਆਪਣੇ ਟਿੱਪਰ ਦੀ ਮੁਰੰਮਤ ਕਰਵਾਉਣ ਲਈ ਮਹਿੰਦਰਾ ਏਜੰਸੀ ਨੂੰ ਦੇ ਕੇ ਗਿਆ ਸੀ ਅਤੇ ਏਜੰਸੀ ਦੇ ਕਰਮਚਾਰੀਆਂ ਵੱਲੋਂ ਅਣਗਹਿਲੀ ਸੜਕ ਦੇ ਕਿਨਾਰੇ ਖੜ੍ਹਾ ਕੀਤਾ ਹੋਇਆ ਸੀ। ਏਜੰਸੀ ਵੱਲੋਂ ਖੜ੍ਹੇ ਕੀਤੇ ਗਏ ਟਿੱਪਰ ’ਤੇ ਰਿਫਲੈਕਟਰ ਜਾਂ ਕੋਈ ਹੋਰ ਇੰਡੀਕੇਟਰ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਹਿੰਦਰਾ ਏਜੰਸੀ ਦੇ ਕਰਮਚਾਰੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ ਹੈ। ਪੋਸਟਮਾਰਟਮ ਕਰਨ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਸਣੇ ਕਈ ਪਾਬੰਦੀਆਂ ਦੇ ਹੁਕਮ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ