ਫਤਿਹਗੜ੍ਹ ਸਾਹਿਬ ’ਚ ਫੌਜ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ, ਸੂਬੇਦਾਰ ਦੀ ਮੌਤ
Sunday, May 15, 2022 - 08:20 PM (IST)

ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਵਿਚ ਜੀ. ਟੀ. ਰੋਡ ਮੈਕਡੋਨਲ ਜਿਊਣਪੁਰਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਮਿਲਟਰੀ ਦੇ ਸੂਬੇਦਾਰ ਦੀ ਮੌਤ ਹੋ ਗਈ ਜਦਕਿ ਦੋ ਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਥਾਣਾ ਮੂਲੇਪੁਰ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਮਿਲਟਰੀ ਦੇ ਜਵਾਨ ਅੰਬਾਲਾ ਤੋਂ ਫਿਰੋਜ਼ਪੁਰ ਕਾਫਲੇ ਨਾਲ ਜਾ ਰਹੇ ਸਨ ਕਿ ਰਸਤੇ ਵਿਚ ਰਾਜਪੁਰਾ ਤੋਂ ਸਰਹਿੰਦ ਜੀ. ਟੀ. ਰੋਡ ’ਤੇ ਮੈਕਡੋਨਲ ਜਿਊਣਪੁਰਾ ਦੇ ਨਜ਼ਦੀਕ ਮਿਲਟਰੀ ਦੇ ਟਰੱਕ ਨੂੰ ਗਲਤ ਪਾਸਿਓਂ ਆ ਰਹੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਇਸ ਦਰਦਨਾਕ ਹਾਦਸੇ ਵਿਚ ਮਿਲਟਰੀ ਦੇ ਸੂਬੇਦਾਰ ਸਾਬਰ ਮੱਲ ਦੀ ਮੌਤ ਹੋ ਗਈ ਜਦਕਿ ਦੋ ਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਪੁਲਸ ਨੇ ਨਾਕੇ ’ਤੇ ਗ੍ਰਿਫ਼ਤਾਰ ਕੀਤੇ ਪਤੀ-ਪਤਨੀ, ਜਾਣੋ ਕੀ ਹੈ ਪੂਰਾ ਮਾਮਲਾ
ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ, ਜਿਨ੍ਹਾਂ ਨੂੰ ਬਾਅਦ ਵਿਚ ਮਿਲਟਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਸੜਕ ਹਾਦਸੇ ਵਿਚ ਮਾਰੇ ਗਏ ਸੂਬੇਦਾਰ ਦੀ ਪਹਿਚਾਣ ਰਾਜਸਥਾਨ ਦੇ ਬੀਕਾਨੇਰ ਨਿਵਾਸੀ ਸਾਬਰ ਮੱਲ ਵਜੋਂ ਹੋਈ ਹੈ। ਏ. ਐੱਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਟਰੱਕ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਹੈ। ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਗੈਂਗਸਟਰ ਤੋਂ ਖ਼ਤਰਨਾਕ ਅੱਤਵਾਦੀ ਬਣਿਆ ਰਿੰਦਾ ਨੂਰਪੁਰਬੇਦੀ ’ਚ ਕਰ ਚੁੱਕਾ ਹੈ ਵੱਡੀ ਵਾਰਦਾਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?