ਤਰਨਤਾਰਨ : ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
Sunday, Nov 17, 2019 - 11:48 AM (IST)

ਤਰਨਤਾਰਨ (ਰਮਨ) : ਤਰਨਤਾਰਨ ਅਧੀਨ ਆਉਂਦੇ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਦੋ ਕਿਲੋ ਚੂਰਾ ਪੋਸਤ, ਇਕ ਵਰਨਾ ਕਾਰ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਦੀ ਪਛਾਣ ਗੁਰਨਿਸ਼ਾਨ ਸਿੰਘ ਉਰਫ ਨਿਸ਼ਾਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੋਹਲਾ ਸਾਹਿਬ ਅਤੇ ਸਰਦੂਲ ਸਿੰਘ ਦੁੱਲੀ ਪੁੱਤਰ ਬਲਵਿੰਦਰ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ ਇਕ ਵਰਨਾ ਕਾਰ ਵੀ ਜ਼ਬਤ ਕੀਤੀ ਗਈ ਹੈ ।