ਹੁਸ਼ਿਆਰਪੁਰ ''ਚ ਚੱਲੀਆਂ ਗੋਲੀਆਂ, ਸੀ.ਸੀ.ਟੀ.ਵੀ ''ਚ ਕੈਦ ਹਮਲਾਵਰ (ਵੀਡੀਓ)
Thursday, Mar 21, 2019 - 06:18 PM (IST)
ਹੁਸ਼ਿਆਰਪੁਰ (ਅਮਰੀਕ) - ਸੂਬੇ ਸਮੇਤ ਦੇਸ਼ ਭਰ 'ਚ ਲੱਗੇ ਚੋਣ ਜ਼ਾਬਤੇ ਤੋਂ ਬਾਅਦ ਜਿੱਥੇ ਸੁਰੱਖਿਆ ਵਿਵਸਥਾ ਨੂੰ ਹੋਰ ਮਜਬੂਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਨੌਜਵਾਨ 'ਤੇ ਗੋਲੀਆਂ ਚਲਾ ਕੇ ਹਮਲਾ ਕਰ ਦੇਣ ਦੀ ਸੂਚਨਾ ਮਿਲੀ ਹੈ। ਹੁਸ਼ਿਆਰਪੁਰ ਦੇ ਅਰੋੜਾ ਕੰਪਲੈਕਸ 'ਚ ਇਕ ਨੌਜਵਾਨ 'ਤੇ 2 ਨੌਜਵਾਨਾਂ ਵਲੋਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਉਸ ਨੇ ਭੱਜ ਕੇ ਆਪਣੀ ਜਾਨ ਬਚਾ ਲਈ।
ਨੌਜਵਾਨ ਵਿਕਾਸ 'ਤੇ ਹਮਲਾ ਕਰਨ ਤੋਂ ਬਾਅਦ ਉਕਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਡੀ. ਐੱਸ. ਪੀ. ਸਿਟੀ ਜਗਦੀਸ਼ ਅੱਤਰੀ ਅਤੇ ਥਾਣਾ ਸਿਟੀ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਹਮਲੇ ਦੀ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਚ ਹਮਲਾਵਰਾਂ ਦੀਆਂ ਤਸਵੀਰਾਂ ਦਿਖਾਈ ਦੇ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।