ਨਸ਼ੇ ਵਾਲੀਆਂ ਗੋਲੀਆਂ ਤੇ ਹੈਰੋਇਨ ਸਮੇਤ 3 ਗ੍ਰਿਫਤਾਰ

07/31/2019 3:57:39 PM

ਤਰਨਤਾਰਨ (ਵਿਜੇ ਅਰੋੜਾ) : ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਤਰਨਤਾਰਨ ਪੁਲਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਥਾਣਾ ਸਿਟੀ ਪੱਟੀ ਪੁਲਸ ਨੇ 51 ਹਜ਼ਾਰ 900 ਨਸ਼ੀਲੀ ਗੋਲੀਆਂ, 2 ਗ੍ਰਾਮ ਹੈਰੋਇਨ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਪਤਾਨ ਪੁਲਸ (ਇਨਵੈਟੀਗੇਸ਼ਨ) ਤਰਨਤਾਰਨ ਹਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੇ ਮੁੱਖ ਅਫਸਰ ਐੱਸ.ਆਈ. ਭੁਪਿੰਦਰ ਸਿੰਘ ਨੇ ਗਸ਼ਤ ਦੌਰਾਨ ਪੁਲ ਸੂਆ ਬ੍ਰਾਹਮਣੀ ਵਾਲਾ ਤੋਂ ਜਸਬੀਰ ਸਿੰਘ ਉਰਫ ਸੁੱਖ ਵਾਸੀ ਕਾਲੇਕੇ ਉਤਾੜ ਹਾਲ ਵਾਸੀ ਗੁਰੂ ਹਰਗੋਬਿੰਦ ਸਾਹਿਬ ਕਲੋਨੀ ਪੱਟੀ ਨੂੰ 50 ਹਜ਼ਾਰ ਨਸ਼ੀਲੀ ਗੋਲੀਆਂ ਬਰਾਮਦ ਹੋਈਆ। ਉਨ੍ਹਾਂ ਦੱਸਿਆ ਕਿ ਦੋਸ਼ੀ ਮੈਡੀਕਲ ਸਟੋਰ ਵੀ ਚਲਾਉਦਾ ਸੀ। 

ਇਸ ਤੋਂ ਇਲਾਵਾ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਅੰਗਰੇਜ ਸਿੰਘ ਨੇ ਗਸ਼ਤ ਦੌਰਾਨ ਆਸਲ ਚੌਂਕ ਪੱਟੀ ਤੋਂ ਰਜਵੰਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਜੋਧ ਸਿੰਘ ਵਾਲਾ ਨੂੰ 1900 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਦਿਲਬਾਗ ਸਿੰਘ ਨੇ ਚਮਕੌਰ ਸਿੰਘ ਉਰਫ ਚਮਕੂ ਵਾਸੀ ਵਾਰਡ ਨੰਬਰ-2 ਪੱਟੀ ਨੂੰ ਗ੍ਰਿਫਤਾਰ ਕਰਕੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਫੜੇ ਗਏ ਦੋਸ਼ੀਆਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Baljeet Kaur

This news is Content Editor Baljeet Kaur