Big Breaking ; ਪੰਜਾਬ ਕਾਂਗਰਸ ਦੇ ਇੰਚਾਰਜ ਦਾ ਪੁੱਤਰ ਗ੍ਰਿਫ਼ਤਾਰ
Friday, Jul 18, 2025 - 01:11 PM (IST)

ਨੈਸ਼ਨਲ ਡੈਸਕ- ਅੱਜ ਸਵੇਰੇ ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੈਤਨਿਆ ਬਘੇਲ ਦੇ ਭਿਲਾਈ ਸਥਿਤ ਘਰ ED ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਹ ਛਾਪੇਮਾਰੀ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਵੱਡੀ ਕਾਰਵਾਈ ਕਰਦੇ ਹੋਏ ਈ.ਡੀ. ਦੀ ਟੀਮ ਨੇ ਚੈਤਨਿਆ ਬਘੇਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਈ.ਡੀ. ਦੀ ਟੀਮ 3 ਗੱਡੀਆਂ 'ਚ ਸਵਾਰ ਹੋ ਕੇ ਚੈਤਨਿਆ ਦੇ ਘਰ ਪਹੁੰਚੀ ਸੀ ਤੇ ਇਸ ਦੌਰਾਨ ਅਧਿਕਾਰੀਆਂ ਦੇ ਨਾਲ ਸੀ.ਆਰ.ਪੀ.ਐੱਫ. ਦੇ ਜਵਾਨ ਵੀ ਮੌਜੂਦ ਦੱਸੇ ਜਾਂਦੇ ਹਨ। ਅਧਿਕਾਰੀਆਂ ਮੁਤਾਬਕ ਭਿਲਾਈ ਸ਼ਹਿਰ ਵਿਚ ਚੈਤਨਿਆ ਬਘੇਲ ਦੇ ਘਰ ED ਵੱਲੋਂ ਮਨੀ ਲਾਂਡਰਿੰਗ ਰੋਕਥਾਮ ਐਕਟ (PMLA) ਦੇ ਤਹਿਤ ਮਾਮਲੇ ਵਿਚ ਨਵੇਂ ਸਬੂਤ ਪ੍ਰਾਪਤ ਹੋਣ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਸੀ, ਜਿਸ ਮਗਰੋਂ ਹੁਣ ਚੈਤੰਨਿਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਜਾਂਚ ਏਜੰਸੀ ਨੇ ਇਸ ਸਾਲ ਮਾਰਚ ਵਿਚ ਵੀ ਚੈਤਨਿਆ ਬਘੇਲ ਖ਼ਿਲਾਫ਼ ਛਾਪੇ ਮਾਰੇ ਸਨ। ED ਮੁਤਾਬਕ ਛੱਤੀਸਗੜ੍ਹ ਸ਼ਰਾਬ ਘਪਲੇ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਹੋਇਆ ਅਤੇ ਸ਼ਰਾਬ ਸਿੰਡੀਕੇਟ ਦੇ ਲਾਭਪਾਤਰੀਆਂ ਦੀਆਂ ਜੇਬਾਂ ਨੂੰ ਇਸ ਘਪਲੇ ਤੋਂ 2,100 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਸੀ।
ਇਹ ਵੀ ਪੜ੍ਹੋ- ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ 'ਤੇ ਹੀ..
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e