ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ, 6 ਅੜਿੱਕੇ
Wednesday, Jun 14, 2017 - 11:36 PM (IST)
ਘੱਲਖੁਰਦ(ਦਲਜੀਤ)—ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸੰਬੰਧ 'ਚ ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਮੁੱਦਕੀ ਦੇ ਸਹਾਇਕ ਇੰਸਪੈਕਟਰ ਕੁਲਵੰਤ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ-1 ਮੁੱਦਕੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਹੌਲਦਾਰ ਹਰਦੀਪ ਸਿੰਘ ਨੇ ਵੀ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਨਿਰਮਲ ਸਿੰਘ ਵਾਸੀ ਵਾਰਡ ਨੰਬਰ-1 ਮੁੱਦਕੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜ਼ਿਲਾ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸੰਬੰਧੀ ਪੁਲਸ ਨੇ ਦੋਸ਼ੀਆਂ ਖਿਲਾਫ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਹੌਲਦਾਰ ਗੁਰਮੇਲ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਪ੍ਰੀਤ ਪਤਨੀ ਕਾਲਾ ਸਿੰਘ ਅਰਫ ਕਾਲੀ ਵਾਸੀ ਬਸਤੀ ਬਾਗ ਵਾਲੀ ਅਲੀਕੇ ਰੋਡ ਫਿਰੋਜ਼ਪੁਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਥਾਣਾ ਮਮਦੋਟ ਦੇ ਹੌਲਦਾਰ ਓਮ ਪ੍ਰਕਾਸ਼ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਸੁਖਚੈਨ ਸਿੰਘ ਵਾਸੀ ਛਾਂਗਾਖੁਰਦ ਨੂੰ ਗ੍ਰਿਫਤਾਰ ਕਰਕੇ ਉਸ ਤੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਦੇ ਸਹਾਇਕ ਇੰਸਪੈਕਟਰ ਸੋਨਾ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਜਸਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ 2 ਮੱਲਾਂਵਾਲਾ ਨੂੰ ਗ੍ਰਿਫਤਾਰ ਕਰਕੇ ਉਸ ਤੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਸਹਾਇਕ ਇੰਸਪੈਕਟਰ ਸਤਪਾਲ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਕੁਲਵਿੰਦਰ ਸਿੰਘ ਵਾਸੀ ਕਾਮਲਵਾਲਾ ਨੂੰ ਗ੍ਰਿਫਤਾਰ ਕਰਕੇ ਉਸ ਤੋਂ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
