ਹਰਿਆਣਾ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ

Thursday, Jun 15, 2017 - 06:42 AM (IST)

ਹਰਿਆਣਾ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਣੇ 5 ਕਾਬੂ

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤਾ। ਜਾਣਕਾਰੀ ਅਨੁਸਾਰ ਥਾਣਾ ਮੌੜ ਪੁਲਸ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਪਿੰਡ ਚਨਾਰਥਲ ਤੋਂ ਸਰਦਾਰਾ ਸਿੰਘ ਨੂੰ ਗ੍ਰਿਫਤਾਰ ਕਰ ਕੇ 72 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਕ ਹੋਰ ਮਾਮਲੇ 'ਚ ਸਦਰ ਪੁਲਸ ਦੇ ਸਹਾਇਕ ਥਾਣੇਦਾਰ ਜੰਗੀਰ ਸਿੰਘ ਨੇ ਨਰੂਆਣਾ ਵਿਖੇ ਨਾਕੇਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਜਸਪਾਲ ਸਿੰਘ ਨੂੰ ਗ੍ਰਿਫਤਾਰ ਕਰ ਕੇ 10 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਥਾਣੇ ਦੇ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਬੀੜ ਤਲਾਬ ਤੋਂ ਜਸਵੰਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਠਿਕਾਣੇ ਤੋਂ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਕ ਹੋਰ ਮਾਮਲੇ 'ਚ ਕੋਟਫੱਤਾ ਪੁਲਸ ਦੇ ਹੌਲਦਾਰ ਗੁਰਵਿੰਦਰ ਸਿੰਘ ਨੇ ਪਿੰਡ ਕੋਟਸ਼ਮੀਰ ਤੋਂ ਪਵਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ 12 ਬੋਤਲਾਂ ਹਰਿਆਣਾ ਸ਼ਰਾਬ ਦੀਆਂ  ਬਰਾਮਦ ਕੀਤੀਆਂ ਹਨ।
ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਦਰ ਰਾਮਪੁਰਾ ਪੁਲਸ ਦੇ ਐੱਸ. ਆਈ. ਬਲਜੀਤ ਸਿੰਘ ਨੇ ਪਿੰਡ ਚਾਉਂਕੇ ਵਿਖੇ ਨਾਕੇਬੰਦੀ ਦੌਰਾਨ ਬੱਬੂ ਸਿੰਘ ਤੇ ਰਘਵੀਰ ਸਿੰਘ ਵਾਸੀ ਰੜ੍ਹ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 1100 ਗੋਲੀਆਂ ਨਸ਼ੀਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐਸ.ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News