ਪੁਲਸ ਹੱਥ ਲੱਗੀ ਸਫਲਤਾ ਲੁਟੇਰਾ ਗਿਰੋਹ ਦੇ 5 ਮੈਂਬਰ ਗ੍ਰਿਫਤਾਰ

Tuesday, Jun 20, 2017 - 02:55 AM (IST)

ਲੁਧਿਆਣਾ(ਰਿਸ਼ੀ)-ਥਾਣਾ ਕੋਤਵਾਲੀ ਦੀ ਪੁਲਸ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਬਲ 'ਤੇ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੂੰ ਗਿਰੋਹ ਕੋਲੋਂ ਤੇਜ਼ਧਾਰ ਹਥਿਆਰ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਦੇ ਅਨੁਸਾਰ ਫੜੇ ਗਏ ਦੋਸ਼ੀਆਂ ਦੀ ਪਛਾਣ ਪ੍ਰਮੋਦ ਕੁਮਾਰ ਨਿਵਾਸੀ ਆਜ਼ਾਦ ਨਗਰ, ਵਿਕਾਸ ਪਾਂਡੇ ਵਾਸੀ ਜੱਸੀਆਂ ਰੋਡ, ਆਕਾਸ਼, ਸਤੀਸ਼ ਕੁਮਾਰ ਅਤੇ ਮੁਹੰਮਦ ਪਰਵੇਜ਼ ਨਿਵਾਸੀ ਨਿਊ ਮਾਧੋਪੁਰੀ ਦੇ ਰੂਪ ਵਿਚ ਹੋਈ ਹੈ। ਪੁਲਸ ਵੱਲੋਂ ਗਿਰੋਹ ਦੇ ਮੈਂਬਰਾਂ ਨੂੰ ਸੂਚਨਾ ਦੇ ਆਧਾਰ 'ਤੇ ਜਗਰਾਓਂ ਪੁਲ ਨੇੜਿਓਂ ਕਾਬੂ ਕੀਤਾ ਗਿਆ, ਜਦ ਉਹ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਸ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਗੰਭੀਰਤਾ ਨਾਲ ਪੁੱਛਗਿੱਛ ਕਰੇਗੀ। ਸੂਤਰਾਂ ਦੀ ਮੰਨੀਏ ਤਾਂ ਦੋਸ਼ੀਆਂ ਕੋਲੋਂ ਸਨੈਚਿੰਗ ਦੇ 3 ਮੋਬਾਇਲ, 2 ਲੈਪਟਾਪ ਵੀ ਬਰਾਮਦ ਹੋ ਚੁੱਕੇ ਹਨ।


Related News