1750 ਨਸ਼ੀਲੀਆਂ ਗੋਲੀਆਂ ਸਣੇ ਅੜਿੱਕੇ

Tuesday, Jun 20, 2017 - 07:14 AM (IST)

ਸੰਗਰੂਰ(ਵਿਵੇਕ ਸਿੰਧਵਾਨੀ,ਗੋਇਲ,ਰਵੀ)- 1750 ਨਸ਼ੀਲੀਆਂ ਗੋਲੀਆਂ ਸਣੇ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਦੋਂਕਿ ਇਕ ਡਾਕਟਰ ਫਰਾਰ ਹੈ। ਜਾਣਕਾਰੀ ਦਿੰਦਿਆਂ ਐੈੱਸ.ਐੈੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਚੀਮਾ ਦੇ ਸਬ-ਇੰਸਪੈਕਟਰ ਕਰਮ ਸਿੰਘ ਨੇ ਪੁਲਸ ਪਾਰਟੀ ਸਣੇ ਪਿੰਡ ਤੋਲਾਵਾਲ 'ਚ ਇਕ ਮੋਟਰਸਾਈਕਲ ਸਵਾਰ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 1750 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਬਿੱਕਰ ਸਿੰਘ ਪੁੱਤਰ ਮਾੜਾ ਸਿੰਘ ਵਾਸੀ ਤੋਲਾਵਾਲ ਵਜੋਂ ਹੋਈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਇਹ ਦਵਾਈਆਂ ਉਹ ਲੀਲਾ ਡਾਕਟਰ ਵਾਸੀ ਜਾਖਲ ਤੋਂ ਲੈ ਕੇ ਆਇਆ ਹੈ। ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


Related News