ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 3 ਗ੍ਰਿਫਤਾਰ

06/23/2017 12:27:39 AM

ਫਿਰੋਜ਼ਪੁਰ(ਮਨਦੀਪ)-ਫਿਰੋਜ਼ਪੁਰ ਦੇ ਪਿੰਡ ਆਸਲ, ਬੰਡਾਲਾ ਨੌ ਬੰਬ ਤੇ ਬੱਸ ਸਟੈਂਡ ਸੁੱਖੇ ਵਾਲਾ ਦੇ ਏਰੀਆ ਵਿਚ ਥਾਣਾ ਸਦਰ ਫਿਰੋਜ਼ਪੁਰ ਤੇ ਸਦਰ ਜ਼ੀਰਾ ਦੀ ਪੁਲਸ ਨੇ 110 ਕਿਲੋ ਲਾਹਣ ਤੇ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਇਕ ਫਰਾਰ ਹੋ ਗਿਆ ਹੈ। ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦਰਬਾਰਾ ਸਿੰਘ ਉਰਫ ਬਾਰਾ ਨੂੰ ਗ੍ਰਿਫਤਾਰ ਕੀਤਾ ਹੈ। ਦੂਜੇ ਪਾਸੇ ਥਾਣਾ ਸਦਰ ਜ਼ੀਰਾ ਦੇ ਹੌਲਦਾਰ ਨਿਰਮਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਨੇ 60 ਕਿਲੋ ਲਾਹਣ ਬਰਾਮਦ ਕਰਕੇ ਗੁਰਮੇਲ ਸਿਘ ਖਿਲਾਫ ਮੁਕੱਦਮਾ ਦਰਜ ਕੀਤਾ ਹੈ, ਜਦਕਿ ਨਾਮਜ਼ਦ ਵਿਅਕਤੀ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ। ਇਸੇ ਥਾਣੇ ਦੇ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਜੰਗਾ ਸਿੰਘ ਤੇ ਬਲਕਾਰ ਸਿੰਘ ਨੂੰ 50 ਕਿਲੋ ਲਾਹਣ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਹਨ।


Related News