ਨਸ਼ੀਲੇ ਪਦਾਰਥਾਂ ਸਮੇਤ 3 ਗ੍ਰਿਫਤਾਰ
Sunday, Jul 02, 2017 - 12:18 AM (IST)

ਫ਼ਿਰੋਜ਼ਪੁਰ(ਕੁਮਾਰ)—ਪਿੰਡ ਮਾਨੋਚਾਹਲ, ਬੰਡਾਲਾ ਤੇ ਪਿੰਡ ਚੁਗੱਤੇਵਾਲਾ ਦੇ ਇਲਾਕੇ ਵਿਚ ਥਾਣਾ ਮੱਲਾਂਵਾਲਾ, ਸਦਰ ਫਿਰੋਜ਼ਪੁਰ ਤੇ ਕੁਲਗੜ੍ਹੀ ਦੀ ਪੁਲਸ ਨੇ 3 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ, ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਹਨ। ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਚਰਨਜੀਤ ਸਿੰਘ ਉਰਫ ਚੰਨਾ ਨੂੰ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਦੂਸਰੇ ਪਾਸੇ ਏ. ਐੱਸ. ਆਈ. ਰਾਜ ਸਿੰਘ ਥਾਣਾ ਆਰਿਫ ਕੇ (ਥਾਣਾ ਸਦਰ) ਨੇ ਜਾਣਕਾਰੀ ਦਿੰਦੇ ਦੱਸਿਆ ਕਿ 4 ਗ੍ਰਾਮ ਹੈਰੋਇਨ ਸਮੇਤ ਹਰਦਿਆਲ ਸਿੰਘ ਉਰਫ ਦਾਲੂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਕੁਲਗੜ੍ਹੀ ਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।