ਪੁਲਸ ਹੱਥ ਲੱਗੀ ਸਫਲਤਾ ਸਮੈਕ ਸਣੇ 4 ਨੂੰ ਕੀਤਾ ਕਾਬੂ

Friday, Jul 07, 2017 - 02:01 AM (IST)

ਪੁਲਸ ਹੱਥ ਲੱਗੀ ਸਫਲਤਾ ਸਮੈਕ ਸਣੇ 4 ਨੂੰ ਕੀਤਾ ਕਾਬੂ

ਮਾਨਸਾ(ਜੱਸਲ)-ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ-1 ਮਾਨਸਾ ਦੀ ਪੁਲਸ ਵੱਲੋਂ ਚਾਰ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਸਮੈਕ ਸਣੇ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ਹਿਰੀ-1 ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਥਾਣੇਦਾਰ ਪ੍ਰਦੀਪ ਕੁਮਾਰ ਦੀ ਅਗਵਾਈ ਵਾਲੀ ਪੁਲਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਉਰਫ ਟੋਪੀ ਵਾਸੀ ਮਾਨਸਾ ਨੂੰ ਪੰਜ ਗ੍ਰਾਮ ਸਮੈਕ ਸਣੇ ਕਾਬੂ ਕੀਤਾ ਗਿਆ ਹੈ, ਥਾਣੇਦਾਰ ਸੁਖਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਅਮਨਦੀਪ ਸਿੰਘ ਉਰਫ ਅਮਨਾ ਵਾਸੀ ਖੋਖਰ ਰੋਡ ਨੂੰ ਪੰਜ ਗ੍ਰਾਮ ਸਮੈਕ ਸਣੇ ਕਾਬੂ ਕੀਤਾ ਹੈ, ਥਾਣੇਦਾਰ ਸ਼ਮਸ਼ੇਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਵਿਜੇ ਕੁਮਾਰ ਵਾਸੀ ਵਾਰਡ ਮਾਨਸਾ ਨੂੰ ਪੰਜ ਗ੍ਰਾਮ ਸਮੈਕ ਸਣੇ ਕਾਬੂ ਕੀਤਾ ਹੈ ਤੇ ਇਸੇ ਤਰ੍ਹਾਂ ਥਾਣੇਦਾਰ ਅਮਰੀਕ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਹਰਜਿੰਦਰ ਸਿੰਘ ਉਰਫ ਕਾਕਾ ਵਾਸੀ ਮਾਨਸਾ ਨੂੰ ਪੰਜ ਗ੍ਰਾਮ ਸਮੈਕ ਸਣੇ ਕਾਬੂ ਕੀਤਾ ਹੈ। ਸ. ਸਰਾਂ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਵਿਅਕਤੀਆਂ ਦੇ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।


Related News