ਸਮੈਕ ਤੇ 35 ਲਿਟਰ ਲਾਹਣ ਬਰਾਮਦ ; 3 ਕਾਬੂ
Tuesday, Jul 11, 2017 - 01:25 AM (IST)
ਭੁਨਰਹੇੜੀ(ਨਰਿੰਦਰ)-ਥਾਣਾ ਸਦਰ ਪਟਿਆਲਾ ਦੀ ਪੁਲਸ ਚੌਕੀ ਬਲਬੇੜ੍ਹਾ ਨੇ ਐੱਸ. ਐੱਚ. ਓ. ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ 12 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਏ. ਐੱਸ. ਆਈ. ਮੋਹਨ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਨੌਗਾਵਾਂ ਵਿਖੇ ਮੌਜੂਦ ਸਨ। ਇਸ ਦੌਰਾਨ ਮੋਟਰਸਾਈਕਲ ਨੰਬਰ ਪੀ ਬੀ 12 ਐੈੱਮ-1837 ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਤਾਂ ਨੌਜਵਾਨਾਂ ਤੋਂ 12 ਗ੍ਰਾਮ ਸਮੈਕ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਅਲੀਪੁਰ ਜੱਟਾਂ, ਮਨਜੀਤ ਸਿੰਘ ਪੁੱਤਰ ਰਾਮ ਸਿੰਘ ਵਜੋਂ ਹੋਈ ਹੈ। ਉਨ੍ਹਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ। ਦੂਜੇ ਮਾਮਲੇ ਵਿਚ ਜੁਲਕਾਂ ਪੁਲਸ ਨੇ 35 ਲਿਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਜੁਲਕਾਂ ਪੁਲਸ ਦੇ ਹੌਲਦਾਰ ਸੁਭਾਸ਼ ਚੰਦ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਅਦਾਲਤੀਵਾਲਾ ਵਿਖੇ ਮੌਜੂਦ ਸਨ। ਮੁਖਬਰ ਦੀ ਇਤਲਾਹ 'ਤੇ ਦੋਸ਼ੀ ਦੇ ਘਰ ਰੇਡ ਕਰ ਕੇ 35 ਲਿਟਰ ਲਾਹਣ ਬਰਾਮਦ ਕੀਤੀ ਗਈ। ਦੋਸ਼ੀ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਪਿੰਡ ਹਾਜੀਪੁਰ ਥਾਣਾ ਜੁਲਕਾਂ ਵਜੋਂ ਹੋਈ।
