ਪੁਲਸ ਨੇ ਹੈਰੋਇਨ ਸਣੇ 2 ਨੂੰ ਕੀਤਾ ਕਾਬੂ

07/12/2017 7:40:07 AM

ਤਰਨਤਾਰਨ(ਰਾਜੂ)-ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਹੈਰੋਇਨ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਤਰਲੋਚਨ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਚੋਹਲਾ ਸਾਹਿਬ ਤੋਂ ਪਿੰਡ ਮੋਹਨਪੁਰਾ ਜਾ ਰਹੇ ਸਨ। ਇਸ ਦੌਰਾਨ ਦੋ ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਸ ਨੇ ਜਦੋਂ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਜਗੀਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਵਲਟੋਹਾ ਤੋਂ 10 ਗ੍ਰਾਮ ਤੇ ਰਣਬੀਰ ਸਿੰਘ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਤਫਤੀਸ਼ੀ ਅਫ਼ਸਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।