ਨੇਪਾਲ ਤੋਂ ਲਿਆਂਦੀ ਅਫੀਮ ਸਣੇ ਦੋਸ਼ੀ ਕਾਬੂ

07/19/2017 5:39:19 AM

ਲੁਧਿਆਣਾ(ਵਿਪਨ)-ਥਾਣਾ ਜੀ. ਆਰ. ਪੀ. ਪੁਲਸ ਨੇ ਇਕ ਦੋਸ਼ੀ ਨੂੰ ਨੇਪਾਲ ਤੋਂ ਮਹਾਨਗਰ 'ਚ ਸਪਲਾਈ ਕਰਨ ਲਈ ਲਿਆਂਦੀ ਗਈ ਅਫੀਮ ਸਣੇ ਕਾਬੂ ਕੀਤਾ ਹੈ।   ਜਾਣਕਾਰੀ ਦਿੰਦੇ ਹੋਏ ਥਾਣਾ ਜੀ. ਆਰ. ਪੀ. ਦੇ ਏ. ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜੀਵਨ ਸਿੰਘ ਪੁਲਸ ਪਾਰਟੀ ਸਮੇਤ ਰੇਲਵੇ ਸਟੇਸ਼ਨ 'ਤੇ ਚੈਕਿੰਗ ਕਰ ਰਹੇ ਸਨ ਕਿ ਪਲੇਟਫਾਰਮ ਨੰ. 4, 5 'ਤੇ ਇਕ ਵਿਅਕਤੀ ਨੇ ਪੁਲਸ ਨੂੰ ਚੈਕਿੰਗ ਕਰਦੇ ਦੇਖ ਉਥੋਂ ਖਿਸਕਣ ਦੀ ਕੋਸ਼ਿਸ਼ ਕੀਤੀ। ਸ਼ੱਕ ਹੋਣ 'ਤੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1 ਕਿਲੋ 100 ਗ੍ਰਾਮ ਅਫੀਮ ਬਰਾਮਦ ਹੋਈ। ਉਸ ਨੂੰ ਗ੍ਰਿਫਤਾਰ ਕਰ ਕੇ ਥਾਣੇ ਲਿਆਂਦਾ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਜਿਸ ਦੀ ਪਛਾਣ ਨੇਪਾਲ ਦੇ ਰਹਿਣ ਵਾਲੇ ਗਿਆਨ ਬਾਬੂ ਦੇ ਰੂਪ ਵਿਚ ਹੋਈ, ਨੇ ਪੁੱਛਗਿੱਛ ਵਿਚ ਦੱਸਿਆ ਕਿ ਅਫੀਮ ਨੇਪਾਲ ਤੋਂ ਇਥੇ ਲਿਆ ਕੇ ਵੇਚਦਾ ਸੀ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਉਹ ਕਿਸ-ਕਿਸ ਨੂੰ ਇਥੇ ਸਪਲਾਈ ਕਰਦਾ ਸੀ। 
 


Related News