6 ਕਿਲੋ ਭੁੱਕੀ ਸਮੇਤ ਔਰਤ ਕਾਬੂ
Wednesday, Jul 19, 2017 - 06:45 AM (IST)
ਸੰਗਤ ਮੰਡੀ(ਮਨਜੀਤ)-ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਪਿੰਡ ਘੁੱਦਾ ਵਿਖੇ ਪਿੰਡ ਦੀ ਇਕ ਔਰਤ ਨੂੰ 6 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ ਪਿੰਡ ਦੀ ਹੀ ਇਕ ਔਰਤ ਬਾਦਲ ਵਾਲੇ ਪਾਸਿਓਂ ਸ਼ੱਕੀ ਹਾਲਤ 'ਚ ਪੈਦਲ ਆ ਰਹੀ ਸੀ ਜਦ ਪੁਲਸ ਪਾਰਟੀ ਵੱਲੋਂ ਉਕਤ ਔਰਤ ਨੂੰ ਰੋਕ ਕੇ ਉਸ ਦੇ ਹੱਥ 'ਚ ਫੜੇ ਥੈਲੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 6 ਕਿਲੋ ਭੁੱਕੀ ਬਰਾਮਦ ਹੋਈ। ਫੜੀ ਗਈ ਔਰਤ ਦੀ ਪਛਾਣ ਸੁਰਜੀਤ ਕੌਰ ਪਤਨੀ ਮੇਜਰ ਸਿੰਘ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਔਰਤ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
