ਪੁਲਸ ਨੇ ਸ਼ਰਾਬ ਸਮੇਤ 4 ਨੂੰ ਕੀਤਾ ਗ੍ਰਿਫ਼ਤਾਰ

07/22/2017 3:05:01 AM

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹਰਿਆਣਾ ਸ਼ਰਾਬ ਬਰਾਮਦ ਕਰ ਕੇ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ.-2 ਦੇ ਹੌਲਦਾਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਚਾਉਕੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੁਖਵਿੰਦਰ ਸਿੰਘ ਵਾਸੀ ਬੱਲੋਂ 6 ਪੇਟੀਆਂ ਹਰਿਆਣਾ ਸ਼ਰਾਬ ਲਿਜਾ ਰਿਹਾ ਸੀ। ਪੁਲਸ ਨੇ ਤਲਾਸ਼ੀ ਦੌਰਾਨ ਉਸ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਥਾਣਾ ਸਦਰ ਰਾਮਪੁਰਾ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਕ ਹੋਰ ਮਾਮਲੇ ਵਿਚ ਸਦਰ ਪੁਲਸ ਦੇ ਹੌਲਦਾਰ ਮੰਗੂ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਬੱਲੂਆਣਾ ਤੋਂ ਰਿੰਪੀ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 15 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਕ ਹੋਰ ਮਾਮਲੇ ਵਿਚ ਫੂਲ ਪੁਲਸ ਨੇ ਪਿੰਡ ਸਿਧਾਣਾ ਤੋਂ ਕੁਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਸਿਟੀ ਰਾਮਪੁਰਾ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਮਹਿਰਾਜ ਪੱਤੀ ਕਾਲਾ ਤੋਂ ਮੱਘਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 18 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


Related News