ਭੁੱਕੀ ਚੂਰਾ ਪੋਸਤ ਸਮੇਤ ਪਤੀ-ਪਤਨੀ ਕਾਬੂ, ਮਾਮਲਾ ਦਰਜ

07/22/2017 3:09:22 AM

ਤਲਵੰਡੀ ਸਾਬੋ(ਮੁਨੀਸ਼)-ਤਲਵੰਡੀ ਸਾਬੋ ਪੁਲਸ ਨੇ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਪਤੀ-ਪਤਨੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਕ੍ਰਿਸ਼ਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਚੇਤਕ ਸਕੂਟਰ 'ਤੇ ਆਉਂਦੇ ਇਕ ਵਿਅਕਤੀ ਅਤੇ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲ ਗੱਟੇ 'ਚੋਂ 10 ਕਿਲੋ ਚੂਰਾ ਪੋਸਤ ਬਰਾਮਦ ਕੀਤਾ। ਪੁਲਸ ਨੇ ਕਥਿਤ ਮੁਲਜ਼ਮਾਂ ਦੀ ਪਛਾਣ ਲੀਲਾ ਸਿੰਘ ਪੁੱਤਰ ਸਾਧੂ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਵਾਸੀ ਰਾਜਗੜ੍ਹ ਕੁੱਬੇ ਵਜੋਂ ਹੋਈ ਹੈ। ਏ. ਐੱਸ. ਆਈ. ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਹਰਿਆਣਾ ਤੋਂ ਭੁੱਕੀ ਚੂਰਾ ਪੋਸਤ ਵੇਚਣ ਲਈ ਲੈ ਕੇ ਆਏ ਸਨ।