221 ਬੋਤਲਾਂ ਸ਼ਰਾਬ ਸਣੇ ਵਿਅਕਤੀ ਕਾਬੂ

Saturday, Jul 22, 2017 - 07:32 AM (IST)

221 ਬੋਤਲਾਂ ਸ਼ਰਾਬ ਸਣੇ ਵਿਅਕਤੀ ਕਾਬੂ

ਤਰਨਤਾਰਨ(ਰਾਜੂ)-ਸਪੈਸ਼ਲ ਆਬਕਾਰੀ ਸੈੱਲ ਤਰਨਤਾਰਨ ਦੀ ਪੁਲਸ ਨੇ 221 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਵਿੰਦਰ ਸਿੰਘ, ਐੱਚ. ਸੀ. ਸਵਿੰਦਰ ਸਿੰਘ ਤੇ ਐੱਚ. ਸੀ. ਹਰਪ੍ਰੀਤ ਕੌਰ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਅਰਵਿੰਦਰ ਸਿੰਘ ਉਰਫ ਕਾਕਾ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਲਿਆ। ਇਹ ਵਿਅਕਤੀ ਸ਼ਰਾਬ ਮਾਰੂਤੀ ਕਾਰ 'ਚ ਲੈ ਕੇ ਜਾ ਰਿਹਾ ਸੀ ਤੇ ਪੱਟੀ ਇਲਾਕੇ 'ਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਦਾ ਸੀ। ਪੁਲਸ ਨੇ ਥਾਣਾ ਪੱਟੀ ਸਿਟੀ 'ਚ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News