ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 2 ਗ੍ਰਿਫਤਾਰ, 1 ਫਰਾਰ

Tuesday, Jul 25, 2017 - 02:11 AM (IST)

ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ-2 ਵੱਲੋਂ ਸੂਚਨਾ ਦੇ ਆਧਾਰ 'ਤੇ ਹਾਜੀਰਤਨ ਚੌਕ 'ਚੋਂ ਸੰਨੀ ਕੁਮਾਰ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਨੇ ਮੁਲਜ਼ਮ ਖਿਲਾਫ਼ ਥਾਣਾ ਕੋਤਵਾਲੀ ਵਿਚ ਮਾਮਲਾ ਦਰਜ ਕਰ ਕੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ। ਇਕ ਹੋਰ ਮਾਮਲੇ 'ਚ ਸਦਰ ਬਠਿੰਡਾ ਦੇ ਏ. ਐੱਸ. ਆਈ. ਅਮਰਿੰਦਰ ਸਿੰਘ ਨੇ ਪਿੰਡ ਬੀੜ ਤਲਾਬ ਤੋਂ ਤਰਸੇਮ ਸਿੰਘ ਦੇ ਠਿਕਾਣੇ ਤੋਂ 20 ਲੀਟਰ ਲਾਹਣ ਤੇ 15 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਇਸੇ ਥਾਣੇ ਦੇ ਹੌਲਦਾਰ ਭੋਲਾ ਸਿੰਘ ਨੇ ਪਿੰਡ ਦਿਓਣ ਤੋਂ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 8 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News