ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 7 ਨੂੰ ਕੀਤਾ ਗ੍ਰਿਫਤਾਰ

07/25/2017 2:25:54 AM

ਮਾਨਸਾ(ਸੰਦੀਪ ਮਿੱਤਲ)-ਜ਼ਿਲਾ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 640 ਨਸ਼ੀਲੀਆਂ ਗੋਲੀਆਂ, 122 ਬੋਤਲਾਂ ਸ਼ਰਾਬ ਠੇਕਾ ਦੇਸੀ ਅਤੇ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਦੋਂ ਕਿ ਇਕ ਵਿਅਕਤੀ ਮੌਕੇ ਤੋਂ ਭੱਜਣ 'ਚ ਸਫਲ ਹੋ ਗਿਆ।  ਜ਼ਿਲਾ ਪੁਲਸ ਮੁਖੀ ਪਰਮਵੀਰ ਸਿੰਘ ਪਰਮਾਰ ਨੇ ਦੱਸਿਆ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਇੰਚਾਰਜ ਜਗਦੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪੁਲਸ ਨੇ ਪਿੰਡ ਲਖਮੀਰਵਾਲਾ ਕੋਲ ਕੀਤੀ ਨਾਕਾਬੰਦੀ ਤਹਿਤ ਰਛਪਾਲ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰ ਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਦੂਲਗੜ੍ਹ ਦੀ ਪੁਲਸ ਨੇ ਚੈਕਿੰਗ ਦੌਰਾਨ ਸੁਰਜੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਖੈਰਾ ਕਲਾਂ ਪਾਸੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਪਰ ਕਥਿਤ ਦੋਸ਼ੀ ਮੌਕੇ ਤੋਂ ਭੱਜ ਗਿਆ, ਜਿਸ ਦੇ ਵਿਰੁੱਧ ਮਾਮਲਾ ਦਰਜ ਕਰ ਕੇ ਭੱਜੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ  ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਸ ਚੌਕੀ ਬਹਿਣੀਵਾਲ ਦੀ ਪੁਲਸ ਨੇ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਬਲਵੀਰ ਸਿੰਘ ਉਰਫ ਵੀਰਾ, ਗੁਰਪਰੀਤ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਕੁਲਜੀਤ ਸਿੰਘ ਉਰਫ ਕਾਲਾ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਕੋਟਲੀ ਖੁਰਦ, ਥਾਣਾ ਮੌੜ (ਜ਼ਿਲਾ ਬਠਿੰਡਾ) ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 570 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਤੋਂ ਇਲਾਵਾ ਥਾਣਾ ਭੀਖੀ ਦੀ ਪੁਲਸ ਨੇ ਵੀਰਪਾਲ ਸਿੰਘ ਉਰਫ ਗੋਰਖਾ ਪੁੱਤਰ ਚੂਹੜ ਸਿੰਘ ਵਾਸੀ ਢੈਪਈ ਨੂੰ ਕਾਬੂ ਕਰ ਕੇ ਉਸ ਪਾਸੋਂ 26 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਨਿਰਮਲ ਸਿੰਘ ਉਰਫ ਗੋਲਡੀ ਪੁੱਤਰ ਹਰਬੰਸ ਸਿੰਘ ਵਾਸੀ ਖਿਆਲਾ ਕਲਾਂ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 70 ਨਸ਼ੀਲੀਆਂ ਗੋਲੀਆਂ ਤੇ ਨਿਰਮਲ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕੋਟਲੀ ਕਲਾਂ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕਰਨ ਉਪਰੰਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News