ਨਸ਼ੀਲੇ ਪਦਾਰਥਾਂ ਸਣੇ 2 ਗ੍ਰਿਫਤਾਰ

Tuesday, Aug 01, 2017 - 12:44 AM (IST)

ਫਿਰੋਜ਼ਪੁਰ(ਕੁਮਾਰ)—ਪਿੰਡ ਹਰਾਜ ਦੀ ਲਿੰਕ ਰੋਡ 'ਤੇ ਏ. ਐੱਸ. ਆਈ. ਗੁਰਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਘੱਲ ਖੁਰਦ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਨੂੰ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਤੋਂ 410 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਸਦੇ ਖਿਲਾਫ ਮੁਕੱਦਮਾ ਦਰਜ ਹੈ।ਦੂਜੇ ਪਾਸੇ ਥਾਣਾ ਸਦਰ ਫਿਰੋਜ਼ਪੁਰ ਦੇ ਐੱਚ. ਸੀ. ਆਯੂਬ ਮਸੀਹ ਨੇ ਦੱਸਿਆ ਕਿ ਪਿੰਡ ਆਸਲ ਦੇ ਏਰੀਆ ਵਿਚ ਪੁਲਸ ਨੇ ਹਾਕਮ ਸਿੰਘ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ। 


Related News