ਹਰਿਆਣਾ ਸ਼ਰਾਬ ਸਮੇਤ 5 ਗ੍ਰਿਫ਼ਤਾਰ, 1 ਫਰਾਰ

Friday, Sep 01, 2017 - 02:12 AM (IST)

ਹਰਿਆਣਾ ਸ਼ਰਾਬ ਸਮੇਤ 5 ਗ੍ਰਿਫ਼ਤਾਰ, 1 ਫਰਾਰ

ਬਠਿੰਡਾ(ਸੁਖਵਿੰਦਰ)-ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 45 ਪੇਟੀਆਂ ਹਰਿਆਣਾ ਸ਼ਰਾਬ ਅਤੇ ਨਸ਼ੀਲੇ ਟੀਕੇ ਬਰਾਮਦ ਕਰ ਕੇ 7 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. 2 ਦੇ ਏ. ਐੱਸ. ਆਈ. ਮੋਹਨਦੀਪ ਸਿੰਘ ਵੱਲੋਂ ਬਠਿੰਡਾ-ਡੱਬਵਾਲੀ ਰੋਡ 'ਤੇ ਗਣਪਤੀ ਇਨਕਲੇਵ ਦੇ ਸਾਹਮਣੇ ਨਾਕੇਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਪੁਲਸ ਵੱਲੋਂ ਸ਼ੱਕ ਦੇ ਆਧਾਰ 'ਤੇ ਇਕ ਵਾਹਨ ਨੂੰ ਰੋਕ ਕੇ ਤਲਾਸ਼ੀ ਦੌਰਾਨ 9 ਪੇਟੀਆਂ ਹਰਿਆਣਾ ਸ਼ਰਾਬ ਤੇ ਦੇਸੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਮੌਕੇ ਤੋਂ ਗਗਨਦੀਪ ਸਿੰਘ, ਰਾਜੂ ਤੇ ਰਣਧੀਰ ਸਿੰਘ ਵਾਸੀ ਜੋਧਪੁਰ ਰੋਮਾਣਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਲਖਵੀਰ ਸਿੰਘ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਥਾਣਾ ਸਿਵਲ ਲਾਈਨ ਵਿਚ ਮਾਮਲਾ ਦਰਜ ਕਰ ਲਿਆ ਹੈ। ਇਕ ਹੋਰ ਮਾਮਲੇ ਵਿਚ ਥਰਮਲ ਪੁਲਸ ਦੇ ਏ. ਐੱਸ. ਆਈ. ਹਰਜੀਵਨ ਸਿੰਘ ਨੇ ਨਾਕੇਬੰਦੀ ਦੌਰਾਨ ਮਲੋਟ ਰੋਡ ਟੀ-ਪੁਆਇੰਟ 'ਤੇ ਇਕ ਸਕੋਡਾ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਕਾਰ 'ਚੋਂ 36 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਕਾਰ ਸਵਾਰ ਗੁਰਚਰਨ ਸਿੰਘ ਵਾਸੀ ਹਰਰਾਏਪੁਰ ਅਤੇ ਕੁਲਦੀਪ ਸਿੰਘ ਵਾਸੀ ਗੋਨਿਆਣਾ ਕਲਾਂ ਨੂੰ ਗ੍ਰਿਫਤਾਰ ਕਰ ਕੇ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਮੌੜ ਪੁਲਸ ਦੇ ਐੱਸ. ਆਈ. ਗੁਰਦਰਸ਼ਨ ਸਿੰਘ ਪਿੰਡ ਘੁੰਮਣ ਕਲਾਂ ਤੋਂ ਸੋਮਾ ਰਾਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 16 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News