ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਣੇ ਕਾਬੂ

Friday, Sep 01, 2017 - 05:46 AM (IST)

ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਣੇ ਕਾਬੂ

ਬਟਾਲਾ(ਬੇਰੀ)-ਪੁਲਸ ਚੌਕੀ ਊਧਨਵਾਲ ਨੇ 30 ਕਿਲੋ ਲਾਹਣ, 650 ਮਿ. ਲੀ. ਦੇਸੀ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਊਧਨਵਾਲ ਦੇ ਇੰਚਾਰਜ ਬਲਵਿੰਦਰ ਸਿੰਘ ਪੱਡਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਅੱਤੇਪੁਰ ਵਿਖੇ ਛਾਪੇਮਾਰੀ ਕਰਕੇ 30 ਕਿਲੋ ਲਾਹਣ, 650 ਮਿ. ਲੀ. ਦੇਸੀ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸਦੀ ਪਛਾਣ ਅਰਜਨ ਸਿੰਘ ਪੁੱਤਰ ਚਰਨ ਸਿੰਘ ਵਾਸੀ ਅੱਤੇਪੁਰ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 


Related News